Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਿਹਤ ਵਿਭਾਗ ਵੱਲੋਂ ਭਰਤੀ ਮੁਹਿੰਮ ਦੌਰਾਨ 50 ਸਪੈਸ਼ਲਿਸਟ ਡਾਕਟਰਾਂ (Specialist doctors) ਦੀ ਨਿਯੁਕਤੀ

April 13, 2021 03:55 PM
SehajTimes

ਚੰਡੀਗੜ੍ਹ : ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 12 ਮੈਡੀਸਨ ਸਪੈਸ਼ਲਿਸਟ, 21 ਅਨੈਸਥੀਸੀਆ ਸਪੈਸ਼ਲਿਸਟ, 13 ਬਾਲ ਰੋਗ ਮਾਹਿਰ, 4 ਛਾਤੀ ਅਤੇ ਟੀ.ਬੀ. ਦੇ ਮਾਹਰ ਸ਼ਾਮਲ ਹਨ।

ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’  ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਬੇਰੁਜ਼ਗਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਮੈਰਿਟ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਵਿਸਾਖੀ ਦੇ ਸ਼ੁਭ ਅਵਸਰ ’ਤੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ.ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਨਵ ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਮਹਾਂਮਾਰੀ ਦੇ ਇਸ ਸਮੇਂ ਦੌਰਾਨ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਸਟਾਫ਼ ਕੋਲ ਸੂਬੇ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਅਤੇ ਮਹਾਂਮਾਰੀ ਦੇ ਖ਼ਾਤਮੇ ਵਿੱਚ ਯੋਗਦਾਨ ਪਾ ਕੇ ਦੇਸ਼ ਦੀ ਸੇਵਾ ਕਰਨ ਦਾ ਵਧੀਆ ਮੌਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ ਬਲਵਿੰਦਰ ਸਿੰਘ, ਸੁਪਰਡੈਂਟ ਨਿਰਲੇਪ ਕੌਰ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਕਲਾਕਾਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

Have something to say? Post your comment

 

More in Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ