Tuesday, May 14, 2024

Malwa

ਨਵੇਂ ਸਾਲ ਦੀ ਆਮਦ ਮੌਕੇ ਕਲੱਬਾਂ, ਹੋਟਲ, ਢਾਬਿਆਂ, ਦੁਕਾਨਾਂ ਤੇ ਰੇੜੀਆਂ ਵਾਲਿਆਂ ਲਈ ਨਿਰਦੇਸ਼ ਜਾਰੀ

December 30, 2023 03:33 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਤੇ ਖੜੀਆਂ ਰੇੜੀਆਂ-ਫੜੀਆਂ ਆਦਿ ਨੂੰ ਮਿਤੀ 31 ਦਸੰਬਰ 2023 ਅਤੇ 1 ਜਨਵਰੀ 2024 ਦੀ ਦਰਮਿਆਨੀ ਰਾਤ ਸਮਾਂ 1 ਏ.ਐਮ. ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੀ ਸ਼ਾਮ ਨੂੰ ਦੇਰ ਰਾਤ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ-ਫੜੀਆਂ ਅਤੇ ਦੁਕਾਨਾਂ ਆਦਿ ਖੁੱਲ੍ਹੀਆਂ ਰਹਿੰਦੀਆਂ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਕਤ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ।

 

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ