Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ

December 30, 2023 03:40 PM
SehajTimes

ਪਟਿਆਲਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੋਰ ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
  ਉਨ੍ਹਾਂ ਦੱਸਿਆ ਕਿ ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ