Friday, May 17, 2024

Malwa

ਮੋਦੀ ਰਾਜ 'ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਨਾਲ ਵਿਕਾਸ ਦੀ ਰਫ਼ਤਾਰ ਹੋਈ ਤੇਜ਼ : ਸ਼ੇਖਾਵਤ 

December 30, 2023 06:54 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਨਾਲ ਮੁਲਕ ਅੰਦਰ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਮੁਲਕ ਤੇ ਲੰਮਾ ਸਮਾਂ ਰਾਜ ਕਰਨ ਵਾਲੀ ਪਾਰਟੀ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਸਿਖਰਾਂ ਤੇ ਰਿਹਾ ਅਤੇ ਗ਼ਰੀਬੀ ਦਾ ਨਾਅਰਾ ਦੇਕੇ ਗਰੀਬਾਂ ਦਾ ਸ਼ੋਸਣ ਕੀਤਾ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਉਤਾਵਲੇ ਹਨ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੀ ਅਗਵਾਈ 'ਚ ਆਯੋਜਿਤ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸ ਪ੍ਰੋਜੈਕਟਾਂ 'ਚ ਭ੍ਰਿਸ਼ਟਾਚਾਰ ਦੀ ਹਰ ਸੰਭਾਵਨਾ ਨੂੰ ਖਤਮ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਤੋਂ ਬਾਅਦ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਗਈ ਹੈ। ਮੋਦੀ ਦੀ ਅਗਵਾਈ 'ਚ ਦੇਸ਼ ਦੇ ਲੋਕਾਂ ਨੂੰ ਪਖਾਨੇ, ਬਿਜਲੀ, ਪਾਣੀ, ਐੱਲ.ਪੀ.ਜੀ. ਗੈਸ, ਆਯੁਸ਼ਮਾਨ ਬੀਮਾ ਯੋਜਨਾ ਆਦਿ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਹੈ।
 
 
ਉਨ੍ਹਾਂ ਭਾਜਪਾ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਵਿੱਚ ਮੱਦਦ ਕਰਨ। ਇਸ ਸੰਘਰਸ਼ ਨੂੰ ਆਜ਼ਾਦੀ ਦੇ ਸੰਘਰਸ਼ ਦੇ ਬਰਾਬਰ ਵੀ ਮੰਨਿਆ ਜਾ ਸਕਦਾ ਹੈ। ਕਿਸਾਨਾਂ ਨੂੰ ਵਿੱਤੀ ਲਾਭ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਭਾਰਤ ਸੰਕਲਪ ਯਾਤਰਾ ਰਾਹੀਂ ਲੋੜਵੰਦਾਂ ਦੇ ਘਰ ਘਰ ਜਾ ਕੇ ਉਨ੍ਹਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਕੈਂਪ ਲਗਾਏ ਜਾ ਰਹੇ ਹਨ। ਭਾਜਪਾ ਵਰਕਰਾਂ ਨੂੰ ਇਸ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਦਾਮਨ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਸਿੰਘ ਬਾਜਵਾ ਵੱਲੋਂ ਕੀਤੀ ਗਈ ਰੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਵੀ ਆਪਣਾ ਬਿਹਤਰੀਨ ਪ੍ਰਦਰਸ਼ਨ ਕਰੇਗੀ। ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਡੀ ਜਿੱਤ ਦਰਜ ਕਰੇਗੀ। ਇਸ ਦੌਰਾਨ ਉਨ੍ਹਾਂ ਅੱਠ ਸੌ ਯੋਗ ਵਿਅਕਤੀਆਂ ਨੂੰ ਸਕੀਮਾਂ ਦੇ ਕਾਰਡ ਵੰਡੇ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ, ਜ਼ਿਲ੍ਹਾ ਇੰਚਾਰਜ ਦਿਨੇਸ਼ ਸਰਪਾਲ, ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਜਗਦੀਪ ਸਿੰਘ ਨਕਈ, ਧਰਮਿੰਦਰ ਸਿੰਘ ਦੁੱਲਟ, ਹਿੰਮਤ ਸਿੰਘ ਬਾਜਵਾ, ਗੋਬਿੰਦਰ ਸਿੰਘ ਖੰਗੂੜਾ, ਰਿਸ਼ੀਪਾਲ ਖੇੜਾ, ਰਾਜੀਵ ਕੁਮਾਰ ਮੱਖਣ, ਅੰਮ੍ਰਿਤਰਾਜਦੀਪ ਸਿੰਘ ਚੱਠਾ.. , ਚੰਦ ਸਿੰਘ ਚੱਠਾ, ਪ੍ਰੇਮ ਗੁਗਨਾਨੀ, ਅਸ਼ੋਕ ਗੋਇਲ, ਬਲਜਿੰਦਰ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ