Thursday, December 18, 2025

Chandigarh

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

December 30, 2023 09:03 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। 
ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।
ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ