Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ

December 31, 2023 02:22 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ ਗਈਆਂ।ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ  ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ। ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ। ਆਪਣੀ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਦੇ ਨਾਲ-ਨਾਲ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
 
ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਆਦਿ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ 'ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ 'ਤੇ ਚਾਨਣਾ ਪਾਇਆ। ਸ. ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਦਾ ਵੀ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 'ਤੇ ਡਾਇਲ ਕਰਕੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਦੇ ਤਹਿਤ  43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ । ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਕਈ ਉਪਰਾਲੇ ਕਰ ਰਿਹਾ ਹੈ। ਇਨ੍ਹਾਂ ਫੇਰੀਆਂ ਦਾ ਉਦੇਸ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਵਿਚ ਸਹਾਇਤਾ ਕਰਨਾਂ ਅਤੇ ਮਿੱਥੇ ਟੀਚੇ ਨੂੰ ਹਾਸਲ ਕਰਨ ਦੀ ਵਿਧੀ ਤੋਂ ਜਾਣੂ ਕਰਵਾਉਣ ਸੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ