Saturday, December 13, 2025

Chandigarh

ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ

December 31, 2023 02:25 PM
SehajTimes
ਚੰਡੀਗੜ੍ਹ : ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਮੱਛੀਆਂ ਦੇ ਤਲਾਬ ਵਿੱਚ ਪਾਣੀ ਦਾ ਪੱਧਰ 6-7 ਫੁੱਟ ਤੱਕ ਬਣਾਈ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਹੇਠਲੇ ਗਰਮ ਜ਼ੋਨ ਵਿੱਚ ਹਾਈਬਰਨੇਸ਼ਨ ਵਾਸਤੇ  ਮੱਛੀਆਂ ਨੂੰ ਲੋੜੀਂਦੀ ਜਗ੍ਹਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਤਾਪਮਾਨ ਦੇ ਹਿਸਾਬ ਨਾਲ ਮੱਛੀਆਂ ਨੂੰ ਖ਼ੁਰਾਕ ਦੇਣ, ਜੈਵਿਕ ਖ਼ੁਰਾਕ ਦੀ ਵਰਤੋਂ ਨੂੰ ਘਟਾਉਣ ਜਾਂ ਬੰਦ ਕਰਨ ਕਿਉਂਕਿ ਵਾਧੂ ਫੀਡ ਤਲਾਬ ਦੇ ਤਲ 'ਤੇ ਇਕੱਠੀ ਹੋਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਪਾਣੀ ਦੀ ਗੁਣਵੱਤਾ ਵਿਗੜਨ ਲੱਗਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਸਵੇਰੇ ਤਲਾਬ ਵਿੱਚ ਤਾਜ਼ਾ ਪਾਣੀ ਪਾਉਣ ਜਾਂ ਏਰੀਏਟਰਾਂ ਦੀ ਵਰਤੋਂ ਕਰਨ ਅਤੇ ਤਲਾਬ ਵਿੱਚਲੇ ਪਾਣੀ ਦੇ ਪੀ.ਐਚ. ਪੱਧਰ ਦੀ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਸਲਾਹ ਵੀ ਦਿੱਤੀ ਗਈ ਹੈ।
 
ਕੈਬਨਿਟ ਮੰਤਰੀ ਨੇ ਮੱਛੀ ਪਾਲਕਾਂ ਨੂੰ ਆਪਣੇ ਫਾਰਮਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਰੱਖਣ ਦੀ ਸਲਾਹ ਵੀ ਦਿੱਤੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਦੌਰਾਨ ਫਿਨ ਰੌਟ, ਗਿਲ ਰੌਟ, ਈ.ਯੂ.ਐਸ. ਅਤੇ ਆਰਗੂਲੋਸਿਸ ਵਰਗੀਆਂ ਬਿਮਾਰੀਆਂ ਦੇ ਵਧੇਰੇ ਜ਼ੋਖ਼ਮ ਨਾਲ ਪ੍ਰਭਾਵਿਤ ਹੋ ਸਕਣ ਵਾਲੀਆਂ ਮੱਛੀਆਂ ਨੂੰ ਬਚਾਉਣ ਲਈ ਤਲਾਬ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀ.ਆਈ.ਐਫ.ਏ.ਐਕਸ. ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਐਡਵਾਈਜ਼ਰੀ ਅਨੁਸਾਰ ਐਲਗਲ ਬਲੂਮਜ਼, ਜੋ ਪਾਣੀ ਵਿੱਚ ਵਾਧੂ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਕਰਕੇ ਪੈਦਾ ਹੁੰਦੀ ਹੈ, ਨੂੰ 1-2 ਕਿਲੋਗ੍ਰਾਮ ਪ੍ਰਤੀ ਏਕੜ ਦੀ ਦਰ ਨਾਲ ਪੋਟਾਸ਼ੀਅਮ ਪਰਮੈਂਗਨੇਟ (KMn04) ਦੀ ਵਰਤੋਂ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ