Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੈਸ਼ਲ ਨਾਕਾਬੰਦੀ ਤਹਿਤ 6 ਐਸ ਪੀ ਅਤੇ 12 ਡੀ ਐਸ ਪੀ ਮੁਸਤੈਦ ਰਹਿਣਗੇ

December 31, 2023 02:37 PM
SehajTimes
 
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਸਬੰਧੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈਂਦੀਆਂ 06 ਸਬ-ਡਵੀਜ਼ਨਾਂ ਨੂੰ 06 ਸਰਕਲਾਂ ਵਿੱਚ ਵੰਡ ਕੇ, ਇਨ੍ਹਾਂ ਸਰਕਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 06 ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਨਾਲ 12 ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਲਗਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 57 ਨਾਕਾ ਪੁਆਇੰਟਾਂ ਦੀ ਸ਼ਨਾਖਤ ਕਰਕੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਗਸ਼ਤ ਲਈ ਪੈਟਰੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜਰ 22 ਮੁੱਖ ਥਾਣਾ ਅਫਸਰਾਂ ਦੇ ਨਾਲ ਕਰੀਬ 985 ਪੁਲਿਸ ਕਰਮਚਾਰੀ ਸੁਰੱਖਿਆ ਪ੍ਰਬੰਧਾਂ 'ਤੇ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 29 ਦਸੰਬਰ ਤੋਂ ਹੀ ਭੀੜ- ਭੜੱਕੇ ਵਾਲੀਆ ਥਾਵਾਂ ਅਤੇ ਮਾਰਕੀਟਾਂ ਵਿੱਚ ਵਿਸ਼ੇਸ਼ ਤੌਰ 'ਤੇ ਨਾਕਾ/ਗਸ਼ਤ ਪਾਰਟੀਆ ਤਾਇਨਾਤ ਕੀਤੀਆਂ ਹੋਈਆਂ ਹਨ। ਨਾਕਾ/ਗਸ਼ਤ ਪਾਰਟੀਆ ਦਾ ਮੁੱਖ ਮੰਤਵ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਾਂਤਮਈ ਮਾਹੌਲ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਅਨਸਰਾਂ/ਹੁੱਲੜਬਾਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਵਿੱਚ ਰੱਖਣਾ ਹੈ। ਨਾਕਿਆਂ ਤੇ ਵੀਡਿਓਗ੍ਰਾਫੀ, ਐਲਕੋਮੀਟਰ, ਈ-ਚਲਾਨ ਮਸ਼ੀਨਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਰਾਬ ਪੀ ਕੇ ਗੱਡੀਆ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਸ਼ਾਂਤਮਈ ਜਸ਼ਨਾਂ ਵਿੱਚ ਕੋਈ ਵਿਘਨ ਨਾ ਪਵੇ।  ਇਸ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਵਲੋਂ ਨਾਕਿਆ ਦੌਰਾਨ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰਿਫਲੈਕਟਰ ਜੈਕਟਾਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਉਨ੍ਹਾਂ ਨੇ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਮਿਤੀ 31.12.2023/01.01.2024 ਦੀ ਦਰਮਿਆਨੀ ਰਾਤ ਹੋਟਲ, ਕਲੱਬ, ਸ਼ਾਪਿੰਗ ਮਾਲ, ਬਾਜਾਰ ਆਦਿ ਬੰਦ ਕਰਨ ਦਾ ਸਮਾਂ 01.00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਹੈ। ਇਸ ਲਈ ਪਬਲਿਕ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਸ਼ਾਂਤਮਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

--

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫ਼ਿਲਮ ਲਾਇਸੈਂਸ ਦਾ ਗੀਤ ‘ਗੱਚ ਲਾਗੇ’ ਰੀਲੀਜ਼

ਐੱਲਜੀ ਇਲੈਕਟ੍ਰੌਨਿਕਸ ਇੰਡੀਆ ਨੇ ਕੈਲੰਡਰ ਸਾਲ 26 ਦੀ ਪਹਿਲੀ ਤਿਮਾਹੀ 'ਚ 1 ਮਿਲੀਅਨ ਤੋਂ ਵੱਧ ਏ.ਸੀ ਵਿਕਰੀ ਕੀਤੇ-ਕੰਪਨੀ ਦੀ ਮਾਰਕੀਟ ਲੀਡਰਸ਼ਿਪ ਨੂੰ ਕੀਤਾ ਮਜ਼ਬੂਤ

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਵਿੱਚ ਦਲਿਤਾਂ ਅਤੇ ਮਜ਼ਲੂਮਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਸਵੀਰ ਸਿੰਘ ਗੜ੍ਹੀ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਮੁਅੱਤਲ