Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਜਪਾ ਆਗੂ ਦਾਮਨ ਬਾਜਵਾ ਨੇ ਲਾਭਪਾਤਰੀਆਂ ਨੂੰ ਕਾਰਡ ਕੀਤੇ ਤਕਸੀਮ 

December 31, 2023 05:42 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਬਣਾਏ ਕਾਰਡ ਲਾਭਪਾਤਰੀਆਂ ਨੂੰ ਤਕਸੀਮ ਕਰਨ ਲਈ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਤੇ ਸਮਾਗਮ ਆਯੋਜਿਤ ਕੀਤਾ ਗਿਆ। ਲਾਭਪਾਤਰੀਆਂ ਨੂੰ ਕਾਰਡਾਂ ਦੀ ਵੰਡ ਕਰਨ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਉਚੇਚੇ ਤੌਰ ਤੇ ਸ਼ਾਮਿਲ ਹੋਏ। ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੀ ਟੀਮ ਵੱਲੋਂ ਹਲਕਾ ਸੁਨਾਮ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਹਜ਼ਾਰਾਂ  ਲੋੜਵੰਦ ਲੋਕਾਂ ਦੇ ਫਾਰਮ ਭਰੇ ਸਨ,  ਜਿੰਨਾਂ ਨੂੰ ਅੱਜ ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਵਿਖੇ ਬੁਲਾ ਕੇ ਵੱਡੀ ਗਿਣਤੀ ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਕਰਕੇ ਵੱਖ ਵੱਖ ਸਕੀਮਾਂ ਨਾਲ ਸਬੰਧਿਤ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮੈਡਮ ਦਾਮਨ ਥਿੰਦ ਬਾਜਵਾ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਪੂਰੇ ਭਾਰਤ ਵਿੱਚ ਹੀ ਮੋਦੀ ਜੀ ਦੁਆਰਾ ਚਲਾਈਆਂ ਜਾ ਰਹੀਆਂ ਲੋਕਪੱਖੀ ਸਕੀਮਾਂ ਲੋਕਾਂ ਤੱਕ ਪਹੁੰਚਦਾ ਕੀਤਾ ਜਾ ਰਿਹਾ ਹੈ, ਮੈਂ ਜਿਸ ਸਿੱਦਤ ਨਾਲ ਮੈਡਮ ਬਾਜਵਾ ਨੂੰ ਮੇਹਨਤ ਕਰਦੇ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਦਾ ਕਰਦਿਆਂ ਵੇਖਿਆ ਹੈ ਉਹ ਕਾਬਿਲੇ ਤਾਰੀਫ ਹੈ। ਮੈਡਮ ਬਾਜਵਾ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਜੇਂਦਰ ਸੇਖਾਵਤ ਦਾ ਧੰਨਵਾਦ ਕੀਤਾ ਅਤੇ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਕਿਹਾ।  ਦਾਮਨ ਬਾਜਵਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ 28 ਪਿੰਡਾਂ ਦੇ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਅਧੀਨ ਕੈੰਪ ਲੱਗੇ ਹਨ ।  ਕੈਂਪਾਂ ਵਿੱਚ  ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (2000 ਰੂਪੇ ਵਾਲੀ ਕਿਸਤ), ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ (5 ਲੱਖ ਫਰੀ ਇਲਾਜ ਵਾਲਾ ਕਾਰਡ),  ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਗੈਸ ਸਿਲੰਡਰ ਯੋਜਨਾ), ਵਿਸ਼ਵਕਰਮਾ ਯੋਜਨਾ (ਕਿਰਤੀ ਕਾਮਿਆਂ ਲਈ ਲੋਨ ਯੋਜਨਾ), ਮੈਡੀਕਲ ਕਾਰਡ (ABHA Card), ਕਿਸਾਨ ਕ੍ਰੈਡਿਟ ਕਾਰਡ (1.50 ਲੱਖ ਦਾ ਲੋਨ ), ਅਧਾਰ ਕਾਰਡ ਵਿੱਚ ਦਰੁਸਤੀ ਸਬੰਧੀ ਫਾਰਮ, ਵੋਟ ਕਾਰਡ ਨਵਾਂ ਅਤੇ ਦਰੁੱਸਤੀ ਆਦਿ ਸਕੀਮਾਂ ਦੇ ਫਾਰਮ ਭਰੇ ਸਨ, ਅੱਜ 695 ਵੱਖ ਵੱਖ ਸਕੀਮਾਂ ਨਾਲ ਸਬੰਧਿਤ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ ਅਤੇ ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਸਾਰੇ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਕੇਂਦਰ ਦੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ। ਇਸ ਮੋਕੇ ਹਿੰਮਤ ਸਿੰਘ ਬਾਜਵਾ, ਰਿਸ਼ੀਪਾਲ ਖੇਰਾ, ਰਵੀ ਡਸਕਾ, ਰਾਜੀਵ ਮੱਖਣ, ਪਰਮਜੀਤ ਸਿੰਘ ਦੁੱਲਟ ਵਾਲਾ, ਹੈਪੀ ਮੰਡੇਰਾਂ, ਨਵਦੀਪ ਸਿੰਘ ਤੋਗਾਵਾਲ, ਗੋਬਿੰਦਰ ਸਿੰਘ ਖੰਗੂੜਾ, ਹਰਜੋਤ ਸਿੰਘ ਸਰਪੰਚ ਮਾਡਲ ਟਾਊਨ, ਵਿੱਕੀ ਕੌਂਸਲਰ ਲੌਂਗੋਵਾਲ, ਬੰਟੀ ਮਾਨ ਲੌਂਗੋਵਾਲ, ਮੇਵਾ ਸਿੰਘ ਚੇਅਰਮੈਨ, ਹਰਪ੍ਰੀਤ ਕੌਰ  ਖੁਰਾਣਾ, ਦਰਸਨ ਸਿੰਘ ਨਮੋਲ, ਸ਼ਿਵਜੀ  ਬਿਗੜਵਾਲ, ਗੁਰਜੰਟ ਸਿੰਘ ਬਖਤੋਰ ਨਗਰ, ਰਾਜਾ ਖੇੜੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ