Friday, May 17, 2024

Chandigarh

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼

December 31, 2023 09:16 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ ਅਤੇ ਰੌਸ਼ਨ ਵਾਸੀ ਹੀਰ, ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲ ਜਿਨ੍ਹਾਂ ਵਿੱਚ ਇੱਕ 9 ਐਮਐਮ ਦੀ ਅਤਿ-ਆਧੁਨਿਕ ਗਲੌਕ ਪਿਸਟਲ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਤੋਂ ਇਲਾਵਾ ਪਾਕਿਸਤਾਨ ਦੀ ਮੋਹਰ ਵਾਲਾ ਗੋਲੀ-ਸਿੱਕਾ, ਨੋਟ ਗਿਣਨ ਵਾਲੀ ਮਸ਼ੀਨ ਅਤੇ ਡਰੋਨ ਦਾ ਰਿਮੋਟ ਕੰਟਰੋਲਰ ਅਤੇ ਸਪੇਅਰ ਪੱਖੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਪੀ.ਬੀ.06ਬੀਬੀ4064), ਜਿਸ 'ਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।
 
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਤ ਤਸਕਰ ਮੰਨੂ ਮਹਾਵਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਇਸਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਤੋਂ ਇਲਾਵਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਇਸ ਮਾਮਲੇ ਦੀ ਵਿੱਤੀ ਨਜ਼ਰੀਏ ਤੋਂ ਜਾਂਚ ਵੀ ਕਰ ਰਹੀਆਂ ਹਨ ਤਾਂ ਜੋ ਹਵਾਲਾ ਲਿੰਕਾਂ ਅਤੇ ਜਾਇਦਾਦ ਦੇ ਵੇਰਵਿਆਂ ਬਾਰੇ ਪਤਾ ਕਰਕੇ ਉਨ੍ਹਾਂ ਨੂੰ ਫਰੀਜ਼ ਕੀਤਾ ਜਾ ਸਕੇ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਤਸਕਰ ਮੰਨੂ ਮਹਾਵਾ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਹਾਸਲ ਕਰ ਲਈ ਹੈ ਅਤੇ ਉਹ ਕਿਸੇ ਵਿਅਕਤੀ ਨੂੰ ਇਸਦੀ ਸਪਲਾਈ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਧੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਅਤੇ ਏਸੀਪੀ ਸੈਂਟਰਲ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀਆਂ ਪੁਲੀਸ ਟੀਮਾਂ ਨੇ ਇਸਲਾਮਾਬਾਦ ਦੇ ਇਲਾਕੇ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਸਪਲਾਈ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ। ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਐਫ.ਆਈ.ਆਰ. ਨੰ. 298 ਮਿਤੀ 31.12.2023 ਦਰਜ ਹੈ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ