Tuesday, September 16, 2025

Malwa

ਸਮੱਸਿਆਵਾਂ ਚ, ਘਿਰੀ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ 

January 01, 2024 03:44 PM
ਦਰਸ਼ਨ ਸਿੰਘ ਚੌਹਾਨ
 ਸੁਨਾਮ  : ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਜੰਗ -ਏ - ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਨਵੇਂ ਸਾਲ 2024 ਵਿੱਚ ਕਰ ਸਕੇਗੀ। ਸ਼ਹੀਦ ਦੀ ਨਗਰੀ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਨਾਮ ਤੇ ਬਣਿਆ ਬੱਸ ਸਟੈਂਡ ਆਪਣੀ ਹੋਣੀ ਤੇ ਹੰਝੂ ਵਹਾ ਰਿਹਾ ਹੈ। ਟੁੱਟਿਆ ਫਰਸ਼ ਅਤੇ ਬੇਹੱਦ ਮਾੜੀ ਹਾਲਤ ਵਿੱਚ ਪੈਖਾਨੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਵਾਲੀ ਸਰਕਾਰ ਦਾ ਮੂੰਹ ਚਿੜਾ ਰਹੇ ਹਨ। ਬੱਸ ਸਟੈਂਡ ਵਿੱਚ ਪਾਣੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਬਰਸਾਤਾਂ ਦੇ ਦਿਨਾਂ ਦੌਰਾਨ ਝੀਲ ਦਾ ਦ੍ਰਿਸ਼ ਬਣ ਜਾਂਦਾ ਹੈ। ਸ਼ਹੀਦ ਊਧਮ ਸਿੰਘ ਦੇ ਜਨਮ ਅਸਥਾਨ ਦੇ ਲੋਕ ਸ਼ਹਿਰ ਅੰਦਰ ਲੰਮੇ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ,  ਰੇਲਵੇ ਅੰਡਰਬ੍ਰਿਜ ਵਿੱਚ ਪਾਣੀ ਭਰਨ ਦੀ ਬਦਤਰ ਹਾਲਤ, ਟੁੱਟੀਆਂ ਸੜਕਾਂ, ਲਾਵਾਰਸ ਪਸ਼ੂਆਂ ਅਤੇ ਟ੍ਰੈਫਿਕ ਸਮੱਸਿਆ ਸਮੇਤ ਹੋਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸਮੱਸਿਆਵਾਂ ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਦੇ ਕਈ ਇਲਾਕੇ ਛੱਪੜ ਦਾ ਰੂਪ ਧਾਰਨ ਕਰ ਜਾਂਦੇ ਹਨ। ਇੱਥੋਂ ਦੇ ਰੇਲਵੇ ਅੰਡਰਬ੍ਰਿਜ, ਨਵੀਂ ਅਨਾਜ ਮੰਡੀ, ਇੰਦਰਾ ਬਸਤੀ ਵਿੱਚ ਪਾਣੀ ਭਰ ਜਾਣ ਕਾਰਨ  ਲੋਕਾਂ ਦਾ ਆਉਣਾ-ਜਾਣਾ ਮੁਸ਼ਕਿਲ ਹੋ ਜਾਂਦਾ ਹੈ। ਸ਼ਹਿਰ ਦੀਆਂ ਕਈ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਟ੍ਰੈਫਿਕ ਦੀ ਸਮੱਸਿਆ ਵੀ ਗੰਭੀਰ ਹੋ ਗਈ ਹੈ। ਸੜਕਾਂ ਅਤੇ ਗਲੀਆਂ 'ਚ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਕਈ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਦਰਜਨਾਂ ਜ਼ਖਮੀ ਹੋ ਚੁੱਕੇ ਹਨ। ਸ਼ਹਿਰ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਕੀ ਸੂਬੇ ਦੀ ਭਗਵੰਤ ਮਾਨ ਸਰਕਾਰ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਨਵੇਂ ਵਰ੍ਹੇ 2024 ਵਿੱਚ ਕਰ ਸਕੇਗੀ। ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਲੋਕਾਂ ਦੇ ਹਿੱਤਾਂ ਨਾਲ ਜੁੜੀਆਂ ਉਕਤ ਸਮੱਸਿਆਵਾਂ ਨੂੰ ਨਵੇਂ ਸਾਲ ਵਿੱਚ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਸਰਕਾਰ ਨੇ ਮੁਸ਼ਕਿਲਾਂ ਵੱਲ ਧਿਆਨ ਨਾ ਦਿੱਤਾ ਤਾਂ ਸੀਟੂ  ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਵੇਗੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ