Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਵੇਂ ਸਾਲ 'ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

January 02, 2024 03:53 PM
SehajTimes

ਪਟਿਆਲਾ : ਨਵੇਂ ਸਾਲ ਦੇ ਅੱਜ ਪਹਿਲੇ ਦਿਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਅੱਜ ਦੂਜੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੇ ਸ਼ਰਧਾਲੂਆਂ ਨੂੰ ਇੱਕ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਯਾਤਰੀਆਂ ਨੂੰ ਧਾਰਮਿਕ ਯਾਤਰੀਆਂ ਦਾ ਸੁਭਾਗ ਪ੍ਰਾਪਤ ਹੋਇਆ ਹੈ।  ਉਨ੍ਹਾਂ ਕਿਹਾ ਕਿ ਯਾਤਰਾ ਕਰਨ ਵਾਲੇ ਸ਼ਰਧਾਲੂ ਨਵੇਂ ਸਾਲ ਦੇ ਇਸ ਸ਼ੁੱਭ ਅਵਸਰ 'ਤੇ ਸਮੂਹ ਧਾਰਮਿਕ ਸਥਾਨਾਂ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਉਣ ਤਾਂ ਜੋ ਨਵਾਂ ਚੜ੍ਹਿਆ ਸਾਲ ਸਾਰਿਆਂ ਦੇ ਘਰ ਖ਼ੁਸ਼ੀਆਂ ਤੇ ਖੇੜੇ ਲੈ ਕੇ ਆਵੇ।
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸਕੀਮ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਵਿਧਾਇਕ ਪਟਿਆਲਾ ਸ਼ਹਿਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਸਪੈਸ਼ਲ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ