Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੈਟਰੋਲ-ਡੀਜ਼ਲ ਸੰਕਟ : ਮੋਹਾਲੀ ’ਚ ਸਥਿਤੀ ਕਾਬੂ ਹੇਠ; ਬਿਨਾਂ ਲੋੜ ਤੋਂ ਪੈਟਰੋਲ-ਡੀਜ਼ਲ ਭੰਡਾਰ ਕਰਕੇ ਕਮੀ ਪੈਦਾ ਨਾ ਕੀਤੀ ਜਾਵੇ : ਡੀਸੀ

January 02, 2024 05:18 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੇ ਦਰਮਿਆਨ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਆਮ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।  ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਹ ਵੀ ਅਪੀਲ ਕੀਤੀ ਹੈ ਕਿ ਪੈਟਰੋਲ ਡੀਜ਼ਲ ਦਾ ਬਿਨਾਂ ਲੋੜ ਤੋਂ ਭੰਡਾਰ ਕਰਕੇ ਇਸ ਦੀ ਕਮੀ  ਪੈਦਾ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਯੂਨੀਅਨਾਂ ਅਤੇ ਤੇਲ ਕੰਪਨੀਆਂ ਦੇ ਸੇਲਜ਼ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਸਥਿਤੀ ਨੂੰ ਸੰਭਾਲਣ ਅਤੇ ਟਰਾਂਸਪੋਰਟ ਆਪਰੇਟਰਾਂ ਦਾ ਭਰੋਸਾ ਜਿੱਤਣ ਲਈ ਕੋਸ਼ਿਸ਼ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਇਸ ਸਮੇਂ ਦੌਰਾਨ ਤੇਲ ਦਾ ਭੰਡਾਰ ਨਾ ਕਰਨ ਦੀ ਜ਼ੋਰਦਾਰ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਭਾਗੀਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਚਾਹੇ ਉਹ ਤੇਲ ਕੰਪਨੀਆਂ, ਟਰਾਂਸਪੋਰਟ ਯੂਨੀਅਨਾਂ ਜਾਂ ਪੈਟਰੋਲੀਅਮ ਡੀਲਰ ਹੋਣ ਤਾਂ ਜੋ ਸਥਿਤੀ ਨੂੰ ਸਹੀ ਲੀਹ 'ਤੇ ਲਿਆਂਦਾ ਜਾ ਸਕੇ। 


ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਿਰਫ਼ ਤੇਲ ਹੀ ਨਹੀਂ, ਹੋਰ ਜ਼ਰੂਰੀ ਵਸਤਾਂ ਜਿਵੇਂ ਐਲਪੀਜੀ ਅਤੇ ਦਵਾਈਆਂ ਦੀ ਸਪਲਾਈ ਵਿੱਚ ਵੀ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਅਫਵਾਹਾਂ ਰਾਹੀਂ ਦਹਿਸ਼ਤ ਫੈਲਾਉਣ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਵੀ ਪੈਟਰੋਲ ਪੰਪਾਂ 'ਤੇ ਗਸ਼ਤ ਵਧਾਉਣ ਦੀ ਤਾਕੀਦ ਕੀਤੀ ਗਈ ਹੈ ਤਾਂ ਜੋ ਉਥੇ ਗੜਬੜ ਵਰਗੀ ਸਥਿਤੀ ਨਾ ਬਣੇ ਅਤੇ ਅਮਨ-ਕਾਨੂੰਨ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸਾਂ ਅਤੇ ਹੋਰਾਂ ਲਈ, ਕਿਸੇ ਵੀ ਅਣਚਾਹੇ ਸਥਿਤੀ ਨੂੰ ਰੋਕਣ ਲਈ ਲੋੜੀਂਦੀ ਮਾਤਰਾ ਵਿੱਚ ਸਟਾਕ ਰਾਖਵਾਂ ਰੱਖਿਆ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ