Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਟਰੱਕਾਂ ਦੀ ਹੜਤਾਲ ਕਾਰਨ ਪੈਟਰੋਲ ਪੰਪਾਂ 'ਤੇ ਲੱਗੀ ਭੀੜ

January 02, 2024 06:02 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਟਰਾਂਸਪੋਰਟਰਾਂ ਵੱਲੋਂ ਕੀਤੀ ਦੇਸ਼ ਵਿਆਪੀ ਹੜਤਾਲ  ਕਾਰਨ ਮੰਗਲਵਾਰ ਨੂੰ ਸੁਨਾਮ ਵਿਖੇ ਸੁਵੱਖਤੇ ਹੀ ਪੈਟਰੋਲ ਪੰਪਾਂ ’ਤੇ ਤੇਲ ਪਵਾਉਣ ਵਾਲੇ ਗਾਹਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਜਿਉਂ ਜਿਉਂ ਦਿਨ ਚੜ੍ਹਦਾ ਗਿਆ ਸ਼ਹਿਰ ਦੇ ਸਾਰੇ ਪੰਪਾਂ ਤੇ ਭੀੜਾਂ ਲੱਗ ਗਈਆਂ । ਦੁਪਹਿਰ ਤੱਕ ਸੁਨਾਮ ਦੇ ਪੈਟਰੌਲ ਪੰਪਾਂ ਤੇ ਤੇਲ ਖ਼ਤਮ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਪੈਟਰੌਲ ਲੈਣ ਲਈ ਕੁੱਝ ਇੱਕ ਵਿਅਕਤੀ ਸਿਫ਼ਾਰਸ਼ਾਂ ਕਰਦੇ ਦਿਖਾਈ ਦਿੱਤੇ।  ਉਮੀਦ ਕੀਤੀ ਜਾ ਰਹੀ ਹੈ ਕਿ ਜੇਕਰ ਹੜਤਾਲ ਜਲਦੀ ਖਤਮ ਨਾ ਹੋਈ ਤਾਂ ਅੱਧੇ ਪੈਟਰੋਲ ਪੰਪ ਸੁੱਕ ਜਾਣਗੇ ਯਾਨੀ ਕਿ ਤੇਲ ਖਤਮ ਹੋ ਜਾਵੇਗਾ। ਹੜਤਾਲ ਦੀ ਸੂਚਨਾ ਮਿਲਦੇ ਹੀ ਲੋਕਾਂ ਨੇ ਪੈਟਰੋਲ ਪੰਪਾਂ ਵੱਲ ਰੁਖ਼ ਕਰ ਲਿਆ ਅਤੇ ਕਈ ਦਿਨਾਂ ਤੋਂ ਪੈਟਰੋਲ ਭਰਵਾਉਣ ਲਈ ਪੈਟਰੋਲ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਵੱਖ-ਵੱਖ ਜਥੇਬੰਦੀਆਂ ਨੇ ਹੜਤਾਲ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਹੈ। ਕਰਿਆਨਾ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਅਜੈ ਮਸਤਾਨੀ, ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਵਰਿੰਦਰ ਕੌਸ਼ਿਕ, ਕਿਸਾਨ ਆਗੂ ਦਰਬਾਰਾ ਸਿੰਘ ਛਾਜਲਾ, ਹਰਦੀਪ ਬੱਸ ਸਰਵਿਸ ਦੇ ਮੈਨੇਜਰ ਚੰਦ ਸਿੰਘ ਫੱਗੂਵਾਲਾ ਆਦਿ ਨੇ ਕਿਹਾ ਕਿ ਜੇਕਰ ਹੜਤਾਲ ਲੰਮਾ ਸਮਾਂ ਜਾਰੀ ਰਹੀ ਤਾਂ ਰੋਜ਼ਾਨਾ ਜ਼ਰੂਰੀ ਵਸਤਾਂ ਦੀ ਘਾਟ ਹੋ ਜਾਵੇਗੀ ਜਿਸ ਕਾਰਨ ਆਮ ਲੋਕਾਂ ਦੇ ਹਿੱਤ ਪ੍ਰਭਾਵਿਤ ਹੋਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ