Saturday, May 18, 2024

Malwa

ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਤੋਂ

January 03, 2024 01:52 PM
SehajTimes

ਫਤਹਿਗੜ੍ਹ ਸਾਹਿਬ : ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ  ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਤਹਿਗੜ੍ਹ ਸਾਹਿਬ ਦਲਬੀਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਮਿਤੀ 08 ਜਨਵਰੀ ਨੂੰ ਫਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਚਲਾਈ ਜਾਵੇਗੀ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ ।ਚਾਹ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ ਫੋਟੋ ਲੈ ਕੇ ਦਫਤਰ ਚ ਆਉਣ। ਉਨ੍ਹਾਂ ਹੋਰ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਗਲ ਅਚੇ ਸੁਚੱਜੇ ਮੰਡੀਕਰਨ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।  ਇਸ ਸਿਖਲਾਈ ਲਈ ਕਾਊਸਲਿੰਗ ਮਿਤੀ 04-01-2024 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀਵਿਕਾਸ, ਕਮਰਾ ਨੰ. 406, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਕੀਤੀ ਜਾਵੇਗੀ।ਵਧੇਰੇ ਜਾਣਕਾਰੀ ਲਈ 9653031054\ 8283045015ਤੇ ਸੰਪਰਕ ਕੀਤਾ ਜਾ ਸਕਦਾ ਹੈ।

 
 

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ