Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਵੇਂ ਸਾਲ ਦਾ ਤੋਹਫ਼ਾ ਜ਼ਿਲ੍ਹੇ ਨੂੰ 14 ਨਵੇਂ ਪਟਵਾਰੀ ਮਿਲੇ, ਕੁੱਲ ਗਿਣਤੀ 111 ਹੋਈ

January 03, 2024 03:19 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਵਿੱਚ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਅੱਜ ਜ਼ਿਲ੍ਹੇ ਵਿੱਚ 14 ਨਵੇਂ ਮਾਲ ਪਟਵਾਰੀ ਸ਼ਾਮਲ ਕੀਤੇ ਗਏ, ਜਿਸ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮਾਲ ਸੇਵਾਵਾਂ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਪਟਵਾਰੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਗਿਆ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 136 ਰੈਵੀਨਿਊ ਪਟਵਾਰੀ ਫੀਲਡ ਤੇ 5 ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਹਨ। ਇਨ੍ਹਾਂ  14 ਨਵੇਂ ਪਟਵਾਰੀਆਂ ਦੇ ਸ਼ਾਮਲ ਹੋਣ ਨਾਲ ਹੁਣ ਇਹ ਗਿਣਤੀ 111 ਹੋ ਗਈ ਹੈ ਜੋ ਕਿ ਜ਼ਿਲ੍ਹੇ ਵਿੱਚ ਮਾਲ ਵਿਭਾਗ ਦੀਆਂ ਸੇਵਾਵਾਂ ਚਲਾਉਣ ਲਈ ਕਾਫੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ 85 ਰੈਗੂਲਰ ਅਤੇ 12 ਮੁੜ-ਰੁਜ਼ਗਾਰ (ਠੇਕੇ ਉੱਤੇ) ਮਾਲ ਪਟਵਾਰੀ ਕੰਮ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਆਏ ਪਟਵਾਰੀਆਂ ਨੂੰ ਦੋ-ਦੋ ਮਾਲ ਪਟਵਾਰ ਸਰਕਲਾਂ ਦਾ ਕੰਮ ਸੌਂਪਿਆ ਗਿਆ ਹੈ।  ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਨਵੇਂ ਪਟਵਾਰੀਆਂ ਦੇ ਆਉਣ ਨਾਲ ਆਮ ਲੋਕਾਂ ਨੂੰ ਯਕੀਨੀ ਤੌਰ 'ਤੇ ਸਹੂਲਤ ਮਿਲੇਗੀ ਅਤੇ ਬਕਾਇਆ ਕੰਮਾਂ ਨੂੰ ਨਿਪਟਾਉਣ ਵਿੱਚ ਵੀ ਮਦਦ ਮਿਲੇਗੀ, ਜਿਸ ਨਾਲ ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਵੇਂ ਕਿ ਮਾਲ ਰਿਕਾਰਡ ਸਬ ਰਜਿਸਟਰਾਰ ਅਤੇ ਤਹਿਸੀਲ ਦਫ਼ਤਰਾਂ ਨਾਲ ਸਬੰਧਤ ਸਾਰੇ ਕੰਮਾਂ ਵਿੱਚ ਮਦਦ ਕਰਦਾ ਹੈ, ਇਸ ਲਈ ਨਵੇਂ ਪਟਵਾਰੀ ਆਪਣੇ ਕੰਮ ਸਮੇਂ ਸਿਰ ਨਿਪਟਾ ਕੇ ਆਮ ਲੋਕਾਂ ਦੀ ਤਕਲੀਫ਼ ਨੂੰ ਘੱਟ ਕਰਨਗੇ। ਉਨ੍ਹਾਂ ਨਵੇਂ ਪਟਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਸੂਰਤ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਟਵਾਰੀਆਂ ਨੂੰ ਜ਼ਿਆਦਾਤਰ ਨਾਗਰਿਕ ਕੇਂਦਰਿਤ ਸੇਵਾਵਾਂ ਬਾਰੇ ਰਿਪੋਰਟ ਕਰਨੀ ਪੈਂਦੀ ਹੈ, ਇਸ ਲਈ ਉਨ੍ਹਾਂ ਨੂੰ ਸੇਵਾਵਾਂ ਦੀ ਸਪਲਾਈ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਧੇਰੇ ਸਟੀਕਤਾ ਨਾਲ ਕੰਮ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ