Tuesday, November 11, 2025

Malwa

ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਵੇਗਾ ਚਾਰ ਸਾਲਾ ਬੀ. ਏ. ਬੀ. ਐੱਡ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ

January 03, 2024 05:44 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਚਾਰ ਸਾਲਾ ਬੀ. ਏ. ਬੀ. ਐੱਡ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ (ਆਈ. ਟੀ. ਈ. ਪੀ.) ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਹ ਕੋਰਸ 2024-2025 ਸੈਸ਼ਨ ਤੋਂ ਉਪਲਬਧ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਵਿਭਾਗ ਨੂੰ ਨੈਸ਼ਨਲ ਕੌਂਸਲ ਆਫ਼ ਟੀਚਰ ਐਜੂਕੇਸ਼ਨ (ਐੱਨ.ਸੀ.ਟੀ.ਈ.), ਨਵੀਂ ਦਿੱਲੀ ਤੋਂ ਇਸ ਸੰਬੰਧੀ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ।  ਇਸ ਅੰਡਰ ਗਰੈਜੂਏਟ ਕੋਰਸ ਬੀ.ਏ. ਬੀ. ਐੱਡ (ਸੈਕੰਡਰੀ ਸਟੇਜ) ਲਈ ਇਹ ਪ੍ਰਵਾਨਗੀ 50 ਵਿਦਿਆਰਥੀਆਂ ਦੇ ਦਾਖਲੇ ਲਈ ਹੈ। ਜਿ਼ਕਰਯੋਗ ਹੈ ਕਿ ਇਹ ਕੋਰਸ ਨਵੀਂ ਸਿੱਖਿਆ ਨੀਤੀ 2020 ਤਹਿਤ ਨੈਸ਼ਨਲ ਕੌਂਸਲ ਆਫ਼ ਟੀਚਰ ਐਜੂਕੇਸ਼ਨ ਵੱਲੋਂ ਚਲਾਇਆ ਜਾ ਰਿਹਾ ਫਲੈਗਸਿ਼ਪ ਪ੍ਰੋਗਰਾਮ ਹੈ। ਦੇਸ ਭਰ ਦੀਆਂ ਵੱਕਾਰੀ ਅਤੇ ਨਾਮੀ ਸਰਕਾਰੀ ਸਿੱਖਿਆ ਸੰਸਥਾਵਾਂ, ਜਿਨ੍ਹਾਂ ਵਿੱਚ ਕੇਂਦਰੀ ਅਤੇ ਸਟੇਟ ਯੂਨੀਵਰਸਿਟੀਆਂ ਸ਼ਾਮਿਲ ਹਨ, ਵੱਲੋਂ ਇਹ ਕੋਰਸ ਪਾਇਲਟ ਮੋਡ ਵਿੱਚ ਚਲਾਇਆ ਜਾ ਰਿਹਾ ਹੈ। ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਵਿਭਾਗ ਵੱਲੋਂ ਕੀਤੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪਹਿਲਾਂ ਹੀ ਵੱਖ-ਵੱਖ ਵਿਸਿ਼ਆਂ ਅਧੀਨ ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਸਫਲਤਾਪੂਰਵਕ ਚੱਲ ਰਹੇ ਹਨ।

ਸਿੱਖਿਆ ਅਤੇ ਸੂਚਨਾ ਫ਼ੈਕਲਟੀ ਤੋਂ ਡੀਨ ਪ੍ਰੋ. ਪੁਸ਼ਪਿੰਦਰ ਕੌਰ ਨੇ ਵਿਭਾਗ ਨੂੰ ਇਸ ਕੋਰਸ ਦੀ ਪ੍ਰਵਾਨਗੀ ਸੰਬੰਧੀ ਵਧਾਈ ਦਿੰਦਿਆਂ ਕਿਹਾ ਕਿ ਇਹ ਕੋਰਸ ਅਧਿਆਪਕ ਸਿੱਖਿਆ ਨੂੰ ਮੁੜ ਸੁਰਜੀਤ ਕਰੇਗਾ।
ਵਿਭਾਗ ਮੁਖੀ ਡਾ.ਜਗਪ੍ਰੀਤ ਕੌਰ ਨੇ ਕਿਹਾ ਕਿ ਇਸ ਏਕੀਕ੍ਰਿਤ ਕੋਰਸ ਦਾ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਮੌਜੂਦਾ ਬੀਐੱਡ ਯੋਜਨਾ ਰਾਹੀਂ ਲੋੜੀਂਦੇ ਪੰਜ ਸਾਲਾਂ ਦੀ ਬਜਾਏ ਚਾਰ ਸਾਲਾਂ ਵਿੱਚ ਕੋਰਸ ਪੂਰਾ ਕਰਕੇ ਇੱਕ ਸਾਲ ਦੀ ਬਚਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਦਾਖਲਾ ਨੈਸ਼ਨਲ ਕੌਮਨ ਐਂਟਰੈਂਸ ਟੈਸਟ (ਐੱਨ. ਸੀ. ਈ. ਟੀ.) ਰਾਹੀਂ ਲਿਆ ਜਾ ਸਕੇਗਾ। ਇਹ ਟੈਸਟ ਮਈ 2024 ਦੌਰਾਨ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਵੱਲੋਂ ਕਰਵਾਇਆ ਜਾਣਾ ਹੈ। ਇਸ ਕੋਰਸ ਵਿੱਚ ਦਾਖ਼ਲੇ ਸਬੰਧੀ ਹੋਰ ਵੇਰਵੇ ਪੰਜਾਬੀ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਉਪਲਬਧ ਕਰਵਾ ਦਿੱਤੇ ਜਾਣਗੇ।

Have something to say? Post your comment

 

More in Malwa

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੰਤਰੀ ਅਮਨ ਅਰੋੜਾ ਨੇ ਹੜ੍ਹ ਪੀੜਤਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਅਮਨ ਅਰੋੜਾ ਨੇ ਵਿਰਾਸਤੀ ਦਰਵਾਜੇ ਦਾ ਕੀਤਾ ਉਦਘਾਟਨ 

ਅਕੇਡੀਆ ਸਕੂਲ 'ਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ 

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਬਾਬਾ ਨਾਨਕ ਨੇ ਲੋਕਾਈ ਨੂੰ ਅਗਿਆਨਤਾ ਦੇ ਹਨ੍ਹੇਰੇ ਚੋਂ ਕੱਢਿਆ : ਅਵਿਨਾਸ਼ ਰਾਣਾ