Thursday, May 02, 2024

Chandigarh

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14,747 ਮੀਟ੍ਰਿਕ ਟਨ ਕਣਕ ਦੀ ਖ਼ਰੀਦ

April 14, 2021 09:44 AM
SehajTimes
ਐਸ ਏ ਐਸ ਨਗਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 15,271 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 14,747 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। 
 
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ਿਫਾਲੀ ਚੋਪੜਾ ਨੇ ਕਿਹਾ ਕਿ 
ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 3532, ਪਨਸਪ ਨੇ 4287, ਵੇਅਰ ਹਾਊਸ ਨੇ 2064 ਅਤੇ ਮਾਰਕਫੈੱਡ ਨੇ 4864 ਮੀਟ੍ਰਿਕ ਟਨ ਕਣਕ ਖਰੀਦ ਕੀਤੀ ਹੈ। 
ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਹੈ। 
 
ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।
 
ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ