Monday, November 03, 2025

Malwa

ਜ਼ਿਲ੍ਹਾ ਮਾਲੇਰਕੋਟਲਾ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੀਤਾ ਜਾਵੇਗਾ ਜਾਗਰੂਕ

January 03, 2024 06:22 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ "ਵਿਕਸਤ ਭਾਰਤ ਸੰਕਲਪ ਯਾਤਰਾ " ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਪਹਿਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਅਵਗਤ ਕਰਵਾ ਰਹੀ ਹੈ ਤਾਂ ਜੋ ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਇਹ ਜਾਗਰੂਕਤਾ ਵੈਨ ਮਿਤੀ 10 ਜਨਵਰੀ ਤੋਂ 12 ਜਨਵਰੀ 2024 ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਵਿੱਚ ਵਿਚ ਸਰਕਾਰ ਦੀਆਂ ਪ੍ਰਮੁੱਪ੍ਰ ਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਤੋ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾਕੇ ਜਾਗਰੂਕ ਕਰੇਗੀ । ਉਨ੍ਹਾਂ ਦੱਸਿਆ ਕਿ "ਵਿਕਸਤ ਭਾਰਤ ਸੰਕਲਪ ਯਾਤਰਾ " ਮਿਤੀ 10 ਜਨਵਰੀ ਨੂੰ ਸਵੇਰੇ 9.30 ਵਜੇ ਦਫ਼ਤਰ ਨਗਰ ਕੌਂਸਲ, 12.30 ਵਜੇ ਸੱਟਾ ਬਜ਼ਾਰ ਅਤੇ ਬਾਅਦ ਦੁਪਹਿ ਰ 03.30 ਵਜੇ ਜਮਾਲਪੁਰ ਪੱਕਾ ਦਰਵਾਜ਼ਾ ਵਿਖੇ ਪਹੁੰਚੇਗੀ। ਮਿਤੀ 11 ਜਨਵਰੀ ਨੂੰ ਸਵੇਰੇ 09.30 ਵਜੇ ਭੂਮਸੀ ਚੌਂਕ, ਨਵਾਂ ਰਹਿਮਾਨੀ ਹਾਊਸ, 12.30 ਵਜੇ ਕੇਲੋਂ ਗੇਟ, ਮਾਲੇਰਕੋਟਲਾ ਵਿਖੇ ਪੁੱਜੇਗੀ । 11 ਜਨਵਰੀ ਨੂੰ ਹੀ ਬਾਅਦ ਦੁਪਹਿਰ 3.30 ਵਜੇ ਨਗਰ ਕੌਂਸਲ ਦਫ਼ਤਰ ਅਹਿਮਦਗੜ੍ਹ ਵਿਖੇ ਲੋਕਾਂ ਨੂੰ ਜਾਗਰੂਕ ਕਰੇਗੀ । ਇਸੇ ਤਰ੍ਹਾਂ ਮਿਤੀ 12 ਜਨਵਰੀ ਨੂੰ ਸਵੇਰੇ 9.30 ਵਜੇ ਦਫ਼ਤਰ ਨਗਰ ਪੰਚਾਇਤ ਅਮਰਗੜ੍ਹ ਵਿਖੇ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਪੁੱਜੇਗੀ । ਉਹਨਾਂ ਨੇ ਕਿਹਾ ਕਿ ਇਸ ਜਾਗਰੂਕਤਾ ਵੈਨ ਰਾਹੀ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ ਉਹ ਵੀ ਯੋਜਨਾਵਾਂ ਦਾ ਲਾਭ ਮਿਲ ਸਕੇ । ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਕੀਮਾਂ ਦੇ ਮੌਕੇ ਉੱਤੇ ਲਾਭਪਾਤਰੀ ਫਾਰਮ ਭਰੇ ਜਾਣਗੇ, ਲੋਕ ਸਹਿਯੋਗ ਦੇਣ ਅਤੇ ਲਾਭ ਲੈਣ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਵਿਅਕਤੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਹਾਲ ਵਿੱਚ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ