Sunday, May 05, 2024

Chandigarh

ਪੰਜਾਬ ਦੇ ਗੁਰਦਾਸਪੁਰ, ਮੋਹਾਲੀ ਤੇ ਬਠਿੰਡਾ ’ਚ ਲੱਗਣਗੀਆਂ ਬਾਇਓ-ਫ਼ਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ : ਖੁੱਡੀਆਂ

January 03, 2024 09:33 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਸ. ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ 'ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਮਿਸ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ