Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

January 04, 2024 02:12 PM
SehajTimes
ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ। 
 ਉਨ੍ਹਾਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਨਹਿਰੀ ਪਾਣੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਜਿੰਪਾ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਉਹ ਖੁਦ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਜਿਹੜੇ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨਗੇ।
ਇਸ ਤੋਂ ਇਲਾਵਾ ਜਿੰਪਾ ਨੇ ਪਾਣੀ ਦੀ ਸੈਂਪਲਿੰਗ, ਸੂਬੇ ਵਿਚ ਪਾਣੀ ਪਰਖਣ ਵਾਲੀਆਂ ਲੈਬਾਂ ਦੀ ਸਥਿਤੀ ਅਤੇ ਹੋਰ ਲੋਕ ਪੱਖੀ ਮੁੱਦਿਆਂ ਬਾਬਤ ਜਾਣਕਾਰੀ ਲਈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਸਾਰੀ ਅਧੀਨ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਭਾਗ ਮੁਖੀ ਹਰਪ੍ਰੀਤ ਸੂਦਨ, ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ