Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ ਬੱਸ ਸਟੈਂਡਾਂ ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ 

January 04, 2024 02:23 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ  ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ ਹੇਠ ਰਾਜ ਭਰ ਦੇ ਸਾਰੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅਮਲ ਵਿੱਚ ਲਿਆਂਦੀ ਗਈ।
 
 
ਇਹ ਆਪ੍ਰੇਸ਼ਨ (ਕਾਸੋ) ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫ਼ਰ ਡਾਗਜ਼ ( ਸੁੰਘਣ ਵਾਲੇ ਕੁੱਤੇ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਕੀਤੀ । ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਰੇਲਵੇ ਸਟੇਸ਼ਨ / ਬੱਸ ਅੱਡਿਆਂ ’ਤੇ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਅਗਵਾਈ ਵਾਲੀਆਂ ਘੱਟੋ-ਘੱਟ ਦੋ ਮਜ਼ਬੂਤ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਰੇਂਜ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਮੁਕੰਮਲ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ।
 
 
 
ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕਰਨ ਅਤੇ ਉਨ੍ਹਾਂ ਦੇ ਪਿਛੋਕੜ ਦੀ ਤਫ਼ਤੀਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਲਈ ਸੂਬੇ ਭਰ ’ਚ ਲਗਭਗ 500 ਪੁਲਸ ਟੀਮਾਂ, ਜਿਨ੍ਹਾਂ ਵਿੱਚ 4000 ਤੋਂ ਵੱਧ ਪੁਲੀਸ ਕਰਮੀਆਂ ਸ਼ਾਮਲ ਸਨ,  ਨੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਅਤੇ  ਇਸ ਦੌਰਾਨ  ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ ।
 
 
ਉਨ੍ਹਾਂ ਕਿਹਾ ਕਿ ਸੂਬੇ ਦੇ 134 ਬੱਸ ਅੱਡਿਆਂ ਅਤੇ 181 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਪਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ  ਗਿਆ ਹੈ, ਜਦਕਿ ਪੁਲਿਸ ਟੀਮਾਂ ਨੇ 21 ਐਫਆਈਆਰਜ਼ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ  ਦਾ ਭਰੋਸਾ ਵਧਾਉਣ ਵਿੱਚ ਵੀ ਮਦਦਗਾਰ ਸਿੱਧ ਹੁੰਦੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ