Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨੂੰ ਸਫ਼ਲਤਾ ਮਿਲੀ ਬੀ ਪੀ ਸੀ ਐਲ ਲਾਲੜੂ ਡਿਪੂ ਤੋਂ ਸਪਲਾਈ ਸੇਵਾਵਾਂ ਮੁੜ ਬਹਾਲ

January 04, 2024 02:32 PM
SehajTimes
ਡੇਰਾਬੱਸੀ : ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੇਰ ਸ਼ਾਮ ਭਾਰਤ ਪੈਟਰੋਲੀਅਮ ਕੰਪਨੀ ਲਿਮਟਿਡ ਦੇ ਲਾਲੜੂ ਪਲਾਂਟ ਤੋਂ ਤੇਲ ਅਤੇ ਰਸੋਈ ਗੈਸ ਦੀ ਸਪਲਾਈ ਦਾ ਕੰਮ ਮੁੜ ਸ਼ੁਰੂ ਕਰਨ ਦੇ ਯਤਨਾਂ ਨੂੰ  ਸਫ਼ਲਤਾ ਮਿਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਟੈਂਕਰ ਅਪਰੇਟਰਾਂ ਦੀ ਹੜਤਾਲ ਕਾਰਨ ਪੈਦਾ ਹੋਏ ਗਤੀਰੋਧ ਨੂੰ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੇਰ ਤੋਂ ਹੀ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਐਸ.ਡੀ.ਐਮ ਡੇਰਾਬੱਸੀ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਏ.ਐਸ.ਪੀ ਡੇਰਾਬੱਸੀ ਸ੍ਰੀਮਤੀ ਦਰਪਣ ਆਹਲੂਵਾਲੀਆ ਸਰਗਰਮੀ ਨਾਲ ਟੈਂਕਰ ਅਪਰੇਟਰਾਂ ਨੂੰ ਜ਼ਿਲ੍ਹੇ ਵਿੱਚ ਕੰਮ ਸ਼ੁਰੂ ਕਰਨ ਲਈ ਮਨਾ ਰਹੇ ਸਨ। ਅੰਤ ਵਿੱਚ, ਉਨ੍ਹਾਂ (ਟੈਂਕਰ ਅਪਰੇਟਰਾਂ) ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਮਤੀ ਪ੍ਰਗਟਾਈ ਅਤੇ ਤੇਲ ਅਤੇ ਐਲਪੀਜੀ ਦੀ ਢੋਆ-ਢੁਆਈ ਲਈ ਸਹਿਮਤੀ ਦੇ ਦਿੱਤੀ।
 
 
ਉਨ੍ਹਾਂ ਕਿਹਾ ਕਿ ਇਹ ਡਿਪੂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ, ਹਿਸਾਰ ਅਤੇ ਰੋਹਤਕ ਜ਼ਿਲ੍ਹਿਆਂ ਨੂੰ ਸਪਲਾਈ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਤੇਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਾ ਆਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਬਾਲਣ ਅਤੇ ਰਸੋਈ ਗੈਸ ਦੀ ਸਪਲਾਈ ਨੂੰ ਦਰੁਸਤ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਜ਼ਰੂਰੀ ਵਸਤਾਂ ਦੇ ਗ਼ੈਰ ਜ਼ਰੂਰੀ ਭੰਡਾਰਣ ਦੇ ਪਿੱਛੇ ਨਾ ਭੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਪੈਟਰੋਲ ਪੰਪਾਂ 'ਤੇ ਅਰਾਜਕਤਾ ਵਾਲੀ ਸਥਿਤੀ ਪੈਦਾ ਨਹੀਂ ਕਰਨੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਾਸੀਆਂ ਨੂੰ ਤੇਲ ਅਤੇ ਰਸੋਈ ਗੈਸ ਪ੍ਰਾਪਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦਵਾਈਆਂ ਅਤੇ ਦੁੱਧ ਵਰਗੀਆਂ ਹੋਰ ਜ਼ਰੂਰੀ ਸਪਲਾਈਆਂ ਨੂੰ ਵੀ ਰੁਕਣ ਨਹੀਂ ਦਿੱਤਾ ਜਾਵੇਗਾ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ