Friday, May 10, 2024

Chandigarh

ਮੋਬਾਇਲ ਟਾਵਰ ਲਈ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਵੱਖਰੇ ਐਨ ਓ ਸੀ ਦੀ ਲੋੜ ਨਹੀਂ : ਡੀ ਸੀ ਆਸ਼ਿਕਾ ਜੈਨ 

January 04, 2024 04:12 PM
SehajTimes
 
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਟੈਲੀਕਾਮ ਟਾਵਰਾਂ ਦੀ ਸਥਾਪਨਾ ਵਿੱਚ ਰਸਮੀ ਕਾਰਵਾਈਆਂ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਪੀ ਐਸ ਪੀ ਸੀ ਐਲ ਦੇ ਅਧਿਕਾਰੀਆਂ ਨੂੰ ਹੁਣ ਤੋਂ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੁਆਰਾ ਦਿੱਤੀ ਪ੍ਰਵਾਨਗੀ ਨੂੰ ਹੀ ਐਨ ਓ ਸੀ (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਵਜੋਂ ਸਵੀਕਾਰ ਕਰਨ ਦੇ ਆਦੇਸ਼ ਦਿੱਤੇ ਹਨ। ਜ਼ੀਰਕਪੁਰ ਦੇ ਇੱਕ ਕੇਸ ਜਿਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਟਾਵਰ ਲਗਾਉਣ ਲਈ ਕਮਰਸ਼ੀਅਲ ਪਾਵਰ ਕੁਨੈਕਸ਼ਨ ਜਾਰੀ ਕਰਨ ਤੋਂ ਪਹਿਲਾਂ ਫਰਮ ਤੋਂ ਨਗਰ ਕੌਂਸਲ ਰਾਹੀਂ ਵੱਖਰੀ ਐਨ.ਓ.ਸੀ. ਦੀ ਮੰਗ ਕੀਤੀ ਸੀ, ਦਾ ਫੈਸਲਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ ਜਦੋਂ ਜ਼ਿਲ੍ਹਾ ਪੱਧਰੀ  ਟੈਲੀਕਾਮ ਕਮੇਟੀ ਨੇ ਪਹਿਲਾਂ ਹੀ ਆਪਣੀ ਮਨਜ਼ੂਰੀ ਦੇ ਦਿੱਤੀ ਹੈ ਤਾਂ ਵੱਖਰੀ ਐਨ ਓ ਸੀ ਦੀ ਕੋਈ ਲੋੜ ਨਹੀਂ ਰਹਿ ਜਾਂਦੀ।  ਉਨ੍ਹਾਂ ਕਿਹਾ ਕਿ ਰਾਜ ਦੁਆਰਾ ਬਣਾਈ ਗਈ ਕਮੇਟੀ ਪ੍ਰਵਾਨਗੀ ਦੀਆਂ ਗੈਰ-ਲੋੜੀਂਦੀਆਂ ਪ੍ਰਕਿਰਿਆਵਾਂ ਨੂੰ ਖਤਮ ਕਰਕੇ ਲਾਲ ਫੀਤਾਸ਼ਾਹੀ ਨੂੰ ਖਤਮ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ।
 
ਉਨ੍ਹਾਂ ਕਿਹਾ ਕਿ ਕਮੇਟੀ ਸਿਰਫ਼ ਉਨ੍ਹਾਂ ਮਾਮਲਿਆਂ 'ਤੇ ਵਿਚਾਰ ਕਰਦੀ ਹੈ, ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਚੁੱਕੀਆਂ ਹੁੰਦੀਆਂ ਹਨ ਅਤੇ ਉਸ ਤੋਂ ਬਾਅਦ ਵੱਖਰੀ ਐਨ ਓ ਸੀ ਦੀ ਮੰਗ ਕਰਨਾ ਠੀਕ ਨਹੀਂ ਹੈ, ਜਿਸ ਕਾਰਨ ਪ੍ਰੇਸ਼ਾਨੀ ਹੁੰਦੀ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਕਮੇਟੀ ਨੇ ਕਮੇਟੀ ਦੀ ਮਨਜ਼ੂਰੀ ਤੋਂ ਬਿਨਾਂ ਲਗਾਏ ਗਏ ਟਾਵਰਾਂ ਨਾਲ ਵੀ ਸਖ਼ਤੀ ਨਾਲ ਨਜਿੱਠਣ ਦਾ ਫੈਸਲਾ ਕੀਤਾ ਹੈ।  ਸੰਨੀ ਇਨਕਲੇਵ ਦੇ ਇੱਕ ਬਿਨੈਕਾਰ ਦੀ ਉਸ ਦੇ ਟਾਵਰ, ਜਿਸਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ, ਦੀ ਸਥਾਪਨਾ ਨੂੰ ਰੈਗੂਲਰ ਕਰਨ ਲਈ ਦਿੱਤੀ ਅਰਜ਼ੀ ਨੂੰ ਰੱਦ ਕਰਦੇ ਹੋਏ,  ਕਮੇਟੀ ਨੇ ਸਥਾਨਕ ਲੋਕਾਂ ਦੀ ਇਸ ਟਾਵਰ ਦੀ ਸਥਾਪਨਾ ਦੀ ਇਜਾਜ਼ਤ ਨਾ ਦੇਣ ਦੀ ਮੰਗ ਨੂੰ ਸਵੀਕਾਰ ਕਰਨ ਤੇ ਸਹਿਮਤੀ ਦਿੱਤੀ। ਇਸੇ ਤਰ੍ਹਾਂ ਉਨ੍ਹਾਂ ਗਮਾਡਾ ਨੂੰ ਸੈਕਟਰ 78 ਵਿੱਚ ਲਗਾਏ ਉਸ ਟਾਵਰ ਨੂੰ ਵੀ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ, ਜਿਸ ਦੀ ਸਥਾਪਨਾ ਲਈ ਸਮਰੱਥ ਅਧਿਕਾਰੀ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਕਮੇਟੀ ਨੇ ਮੋਹਾਲੀ ਦੇ ਫੇਜ਼ 7 ਵਿੱਚ ਨਿੱਜੀ ਰਿਹਾਇਸ਼ੀ ਇਮਾਰਤ ਦੀ ਛੱਤ ’ਤੇ ਬਣਾਏ ਮੋਬਾਈਲ/ਬੀਟੀਐਸ ਟਾਵਰ ਖ਼ਿਲਾਫ਼ ਕਾਰਵਾਈ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਸਥਾਨਕ ਇਲਾਕਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਵੇਂ ਉਹ ਗਮਾਡਾ ਹੋਵੇ ਜਾਂ ਅਰਬਨ ਲੋਕਲ ਬਾਡੀ, ਬਿਨਾਂ ਮਨਜ਼ੂਰੀ ਦੇ ਟਾਵਰ ਲਗਾਉਣ ਵਾਲੇ ਵਿਰੁੱਧ ਤੁਰੰਤ ਕਾਰਵਾਈ ਕਰਨ। ਉਨ੍ਹਾਂ ਨੇ ਦੂਰ-ਦੁਰਾਡੇ ਦੇ ਖੇਤਰਾਂ ਨੂੰ ਬਿਹਤਰ ਸੰਚਾਰ ਸਹੂਲਤ ਪ੍ਰਦਾਨ ਕਰਨ ਲਈ ਪੇਂਡੂ ਖੇਤਰਾਂ/ਅਨਕਵਰਡ ਸਰਵਿਸ ਖੇਤਰਾਂ ਵਿੱਚ ਟਾਵਰ ਲਗਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਦੇ ਜਿਨ੍ਹਾਂ ਪਿੰਡਾਂ ਵਿੱਚ ਮੋਬਾਈਲ ਫ਼ੋਨ ਦੀ ਬਿਹਤਰ ਕਵਰੇਜ ਨਹੀਂ ਹੈ, ਉਨ੍ਹਾਂ ਨੇ ਇੱਕ ਵਾਰ ਆਪਣੇ ਪਿੰਡਾਂ ਵਿੱਚ ਮੋਬਾਈਲ ਟਾਵਰ ਲਗਾਉਣ ਦੀ ਮੰਗ ਕੀਤੀ ਸੀ, ਜਿਨ੍ਹਾਂ ਦੀ ਹੁਣ ਤੱਕ ਮੰਗੇ ਛੇ ਟਾਵਰਾਂ ਵਿੱਚੋਂ ਚਾਰ ਦੀ ਪੂਰਤੀ ਹੋ ਚੁੱਕੀ ਹੈ ਅਤੇ ਬਾਕੀ ਦੋ ਟਾਵਰ ਵੀ ਜਲਦੀ ਹੀ ਮਨਜ਼ੂਰੀ ਮਿਲਣ 'ਤੇ ਲਗਾਏ ਜਾਣਗੇ।    ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਹੁਣ ਤੱਕ 78 ਟਾਵਰਾਂ ਨੂੰ ਮਨਜ਼ੂਰੀ ਦੇ ਚੁੱਕੀ ਹੈ।

Have something to say? Post your comment

 

More in Chandigarh

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ 

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ

ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ