Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚੋਂ ਡੇਰਾਬੱਸੀ ਤੋਂ 7ਵਾਂ ਜੱਥਾ ਰਵਾਨਾ ਹੋਇਆ

January 04, 2024 04:26 PM
SehajTimes
ਡੇਰਾਬੱਸੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 43 ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਰਾਮ ਮੰਦਰ ਡੇਰਾਬੱਸੀ ਤੋਂ ਸਾਲਾਸਰ ਧਾਮ- ਖਾਟੂ ਸ਼ਿਆਮ ਧਾਮ ਲਈ ਰਵਾਨਾ ਕੀਤਾ। ਦੋ ਦਿਨ ਚੱਲਣ ਵਾਲੀ ਇਸ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸ਼ਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ ਸੀ, ਕਿਉਂਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਫ਼ਤ ਵਿੱਚ ਤੀਰਥ ਯਾਤਰਾ 'ਤੇ ਜਾਣ ਦਾ ਮੌਕਾ ਦਿੱਤਾ ਗਿਆ ਸੀ। ਹਰੇਕ ਸ਼ਰਧਾਲੂ ਨੂੰ ਇੱਕ ਕੰਬਲ, ਸਿਰਹਾਣਾ ਅਤੇ ਬੈੱਡ ਸ਼ੀਟ ਕਿੱਟ ਤੋਂ ਇਲਾਵਾ ਇੱਕ ਟਾਇਲਟਰੀ ਕਿੱਟ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਰਾਤ ਦੇ ਠਹਿਰਾਅ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਰਾਤ ਦੇ ਠਹਿਰਨ ਦਾ ਪ੍ਰਬੰਧ ਸਾਲਾਸਰ ਧਾਮ ਵਿਖੇ ਕੀਤਾ ਗਿਆ ਹੈ।
 ਤਹਿਸੀਲਦਾਰ ਡੇਰਾਬੱਸੀ ਕੁਲਦੀਪ ਸਿੰਘ ਨੇ ਪਰਮਜੀਤ ਸਿੰਘ ਰੰਧਾਵਾ (ਵਿਧਾਇਕ ਡੇਰਾਬੱਸੀ ਦੇ ਭਰਾ ਕੁਲਜੀਤ ਸਿੰਘ ਰੰਧਾਵਾ) ਦੀ ਹਾਜ਼ਰੀ ਵਿੱਚ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਦੱਸਿਆ ਕਿ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਤੋਂ ਬਚਣ ਲਈ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਦੀ ਸਿਹਤ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਨੇਕ ਉਪਰਾਲੇ ਵਜੋਂ ਸ਼ੁਰੂ ਕੀਤੀ ਗਈ ਇਹ ਯਾਤਰਾ ਉਨ੍ਹਾਂ ਲੋਕਾਂ ਨੂੰ ਚੰਗਾ ਮੌਕਾ ਪ੍ਰਦਾਨ ਕਰ ਰਹੀ ਹੈ, ਜੋ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੀ ਪ੍ਰਬਲ ਇੱਛਾ ਰੱਖਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ। ਤੀਰਥ ਯਾਤਰਾ ਦਾ ਮੌਕਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕਰਨ ਲਈ ਧੰਨਵਾਦ ਕੀਤਾ, ਜਿਸ ਨਾਲ ਉਨ੍ਹਾਂ ਨੂੰ ਆਰਾਮਦਾਇਕ ਸੁਵਿਧਾ ਪ੍ਰਦਾਨ ਕਰਕੇ ਬਿਨਾਂ ਕੋਈ ਪੈਸਾ ਖਰਚ ਕੀਤੇ ਉਨ੍ਹਾਂ ਦੇ ਮਨਪਸੰਦ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਗਈ ਹੈ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ