Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ

January 04, 2024 05:27 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਤੋਂ ਮਾਲੀਏ ਵਿੱਚ ਸ਼ੁੱਧ 16.52 ਪ੍ਰਤੀਸ਼ਤ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਵਾਧਾ ਹਾਸਿਲ ਕੀਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ਦਸੰਬਰ ਤੱਕ ਸ਼ੁੱਧ ਜੀ.ਐਸ.ਟੀ. 15523.74 ਕਰੋੜ ਰੁਪਏ ਰਿਹਾ, ਜਦੋਂਕਿ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ 13322.59 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇਸ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਜੀ.ਐਸ.ਟੀ ਪ੍ਰਾਪਤੀ ਵਿੱਚ 2201.15 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ਼ ਕੀਤਾ ਗਿਆ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2022-23 ਵਿੱਚ ਦਸੰਬਰ ਤੱਕ ਆਬਕਾਰੀ ਤੋਂ ਮਾਲੀਆ 6050.7 ਕਰੋੜ ਰੁਪਏ ਸੀ, ਜਦੋਂ ਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਵੱਧ ਕੇ 6679.84 ਕਰੋੜ ਰੁਪਏ ਹੋ ਗਿਆ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਸਾਲ ਦੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 629.14 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ।
 
ਰਾਜ ਦੇ ਆਪਣੇ ਕਰ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਕੁੱਲ ਮਾਲੀਏ ਵਿੱਚ 14.15 ਫੀਸਦੀ ਦੀ ਵਾਧਾ ਦਰ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੈਟ, ਸੀ.ਐਸ.ਟੀ ਅਤੇ ਪੀ .ਐਸ .ਡੀ.ਟੀ ਤੋਂ ਮਾਲੀਆ ਪ੍ਰਾਪਤੀ ਵਿੱਚ ਕ੍ਰਮਵਾਰ 12 ਪ੍ਰਤੀਸ਼ਤ, 26.8 ਪ੍ਰਤੀਸ਼ਤ ਅਤੇ 5.24 ਪ੍ਰਤੀਸ਼ਤ ਦੀ ਵਿਕਾਸ ਦਰ ਹਾਸਿਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨਿਆਂ ਦੌਰਾਨ ਰਾਜ ਦਾ ਕੁੱਲ ਆਪਣਾ ਕਰ ਮਾਲੀਆ 27931. 16 ਕਰੋੜ ਰੁਪਏ ਰਿਹਾ ਜੋ ਸਾਲ 2022 ਦੀ ਇਸੇ ਮਿਆਦ ਦੌਰਾਨ 24468.14 ਕਰੋੜ ਰੁਪਏ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਉੱਚੇ ਪੰਧ ਵੱਲ ਲਿਜਾਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਦੁਆਰਾ ਅਪਣਾਏ ਗਏ ਵੱਡੇ ਸੁਧਾਰ ਸੂਬੇ ਨੇ ਵਿੱਤੀ ਸਾਲ 2022-23 ਦੌਰਾਨ ਆਪਣੇ ਕਰ ਮਾਲੀਏ ਵਿੱਚ ਸ਼ਾਨਦਾਰ ਵਾਧਾ ਦਰਜ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਵਿੱਚ ਵਿਕਾਸ ਦਰ ਨੂੰ ਬਰਕਰਾਰ ਰੱਖਣ ਲਈ ਇਮਾਨਦਾਰ ਕਰਦਾਤਾ ਦੀ ਹਰ ਸੰਭਵ ਮਦਦ ਕਰਦਿਆਂ ਅਤੇ ਕਰ ਚੋਰਾਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਨੂੰ ਨੱਥ ਪਾਉਣ ਲਈ ਕਈ ਹੋਰ ਸੁਧਾਰ ਅਪਣਾਏ ਜਾ ਰਹੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ