Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਛਾਜਲੀ ਥਾਣੇ ਮੂਹਰੇ ਕਿਸਾਨਾਂ ਦਾ ਧਰਨਾ 7 ਨੂੰ

January 04, 2024 05:47 PM
SehajTimes
ਸੁਨਾਮ : ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੱਤ ਜਨਵਰੀ ਨੂੰ ਛਾਜਲੀ ਥਾਣੇ ਮੂਹਰੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੁਲਿਸ ਕਿਸਾਨ ਆਗੂ ਦਰਬਾਰਾ ਸਿੰਘ ਛਾਜਲਾ ਦੇ ਮਾਮਲੇ ਨੂੰ ਲਟਕਾਉਂਦੀ ਆ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਪੁਲਿਸ ਜਥੇਬੰਦੀ ਦੇ ਬਲਾਕ ਨਾਲ ਜੁੜੇ ਕਿਸਾਨਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਸਗੋਂ ਕਿਸੇ ਦਬਾਅ ਕਾਰਨ ਮਾਮਲਿਆਂ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਕਿਸਾਨਾਂ ਨਾਲ ਜੁੜੇ ਮਸਲਿਆਂ ਨੂੰ ਲੈਕੇ ਸੱਤ ਜਨਵਰੀ ਨੂੰ ਛਾਜਲੀ ਥਾਣੇ ਮੂਹਰੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ  ਛਾਜਲਾ ਦੇ ਕਿਸਾਨ ਦਰਬਾਰਾ ਸਿੰਘ ਛਾਜਲਾ ਨੂੰ ਵਾਰ ਵਾਰ ਅਰਜ਼ੀਆਂ ਅਪੀਲਾਂ ਕਰਨ ਦੇ ਬਾਵਜੂਦ ਵੀ ਇਨਸਾਫ਼ ਨਹੀਂ ਮਿਲਿਆ,ਇਸੇ ਤਰ੍ਹਾਂ ਦੇ ਹੋਰ ਬਹੁਤ ਸਾਰੇ ਮਸਲੇ ਜ਼ੋ ਕਿਸਾਨਾਂ ਦੇ ਲੰਮਾਂ ਸਮਾਂ ਲਟਕਦੇ ਰਹਿੰਦੇ ਹਨ, ਪੁਲਿਸ ਪ੍ਰਸ਼ਾਸਨ ਮਸਲਿਆਂ ਦਾ ਹੱਲ ਕਰਨ ਦੀ ਜਗ੍ਹਾ ਅਜਿਹੇ ਮਸਲਿਆਂ ਨੂੰ ਉਲਝਾਕੇ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਲੰਮੀ ਸੋਚ ਵਿਚਾਰ ਤੋਂ ਬਾਅਦ ਧਰਨਾ ਦੇਣ ਦਾ ਐਲਾਨ ਕੀਤਾ।  ਮੀਟਿੰਗ ਵਿੱਚ ਬਲਾਕ ਆਗੂ ਰਾਮ ਸ਼ਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠਾ, ਸੁਖਪਾਲ ਸਿੰਘ ਮਾਣਕ,ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ,ਪਾਲ ਸਿੰਘ ਦੌਲੇਵਾਲਾ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ ਅਤੇ ਯਾਦਵਿੰਦਰ ਸਿੰਘ ਚੱਠਾ ਆਦਿ ਆਗੂ ਹਾਜ਼ਰ ਸਨ।

Have something to say? Post your comment

 

More in Malwa

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ