Wednesday, September 17, 2025

Chandigarh

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

January 04, 2024 05:59 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਤੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
 
ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਜਲੰਧਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਸਮੱਗਰੀ ਮੰਤਰੀ ਸ੍ਰੀ ਅਮਨ ਅਰੋੜਾ ਅੰਮ੍ਰਿਤਸਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਫਿਰੋਜ਼ਪੁਰ, ਐਨ.ਆਰ.ਆਈ. ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਮਲੇਰਕੋਟਲਾ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ, ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮਾਨਸਾ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਫਰੀਦਕੋਟ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਊਰਜ਼ਾ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਰੂਪਨਗਰ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਚੇਤਨ ਸਿੰਘ ਜੋੜਾਮਾਜਰਾ ਸ਼ਹੀਦ ਭਗਤ ਸਿੰਘ ਨਗਰ, ਲੇਬਰ ਅਤੇ ਟੂਰੀਜਿਮ ਤੇ ਕਲਚਰਲ ਅਫੇਅਰਜ਼ ਮੰਤਰੀ ਮਿਸ ਅਨਮੋਲ ਗਗਨ ਮਾਨ ਤਰਨ ਤਾਰਨ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਸ੍ਰੀ ਬਲਕਾਰ ਸਿੰਘ ਮੋਗਾ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ