Friday, May 17, 2024

Majha

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ

January 04, 2024 06:26 PM
SehajTimes
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ।
 
 
ਹੋਰ ਵੇਰਵੇ ਸਾਂਝਾ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਤੋਂ ਪੁਲਿਸ ਟੀਮਾਂ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਸਿਮਰ ਮਾਨ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਸ ਖੇਪ ਦੀ ਡਿਲਿਵਰੀ ਕਰਨ ਲਈ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਸੀ। ਸੀ.ਪੀ. ਭੁੱਲਰ ਨੇ ਦੱਸਿਆ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਨੰ. 2 ਮਿਤੀ 3.1.2024 ਨੂੰ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਵਪਾਰਕ ਮਾਤਰਾ 250 ਗ੍ਰਾਮ ਹੈ, ਜਦੋਂ ਕਿ ਆਈਸ ਡਰੱਗ ਦੀ ਵਪਾਰਕ ਮਾਤਰਾ 50 ਗ੍ਰਾਮ ਹੈ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ