Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

January 04, 2024 06:32 PM
SehajTimes
ਚੰਡੀਗੜ੍ਹ : ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ। ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ।

ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਮੌਕੇ ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ