Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ

January 04, 2024 07:10 PM
SehajTimes
ਚੰਡੀਗੜ੍ਹ : ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ ਕਾਰਡ ਦੀਵਾਲੀ ਬੰਪਰ ਦਾ ਡਰਾਅ 9 ਜਨਵਰੀ, 2024 ਨੂੰ ਕੱਢਿਆ ਜਾ ਰਿਹਾ ਹੈ। ਇਹ ਡਰਾਅ ਪੰਜਾਬ ਰਾਜ ਲਾਟਰੀਆਂ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਦੇ ਕੈਂਪ ਦਫ਼ਤਰ ਵਿਖੇ  ਲੋਕਾਂ ਦੇ ਮੌਜੂਦਗੀ ਵਿੱਚ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਰਾਜ ਸਿਹਤ ਏਜੰਸੀ ਵੱਲੋਂ 16 ਅਕਤੂਬਰ ਨੂੰ ਇੱਕ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਖ਼ੁਦ ਨੂੰ ਰਜਿਸਟਰ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਮੌਕਾ ਸੀ।
 
ਇਸ ਸਕੀਮ ਦੀ ਮਿਆਦ ਪਹਿਲਾਂ 30 ਨਵੰਬਰ, 2023 ਤੱਕ  ਸੀ ਪਰ ਬਾਅਦ ਵਿੱਚ ਇਸ ਨੂੰ 31 ਦਸੰਬਰ 2023 ਤੱਕ ਵਧਾ ਦਿੱਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈ ਸਕਣ।
ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਬਬੀਤਾ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਦੌਰਾਨ 3.21 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਲਿਹਾਜ਼ਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ 10 ਖੁਸ਼ਕਿਸਮਤ ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਾ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਡਰਾਅ ਦੌਰਾਨ ਆਪਣੇ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਡਰਾਅ ਬਾਰੇ ਹੋਰ ਵੇਰਵਿਆਂ ਲਈ ਵਿਭਾਗੀ ਵੈੱਬਸਾਈਟ www.sha.punjab.gov.in ’ਤੇ ਜਾ ਸਕਦੇ ਹਨ। ਮੁੱਖ ਕਾਰਜਕਾਰੀ ਅਧਿਕਾਰੀ ਨੇ ਕਿਹਾ ਕਿ ਵਿਭਾਗ ਜੇਤੂਆਂ ਨੂੰ ਸੂਚਿਤ ਕਰੇਗਾ, ਅਤੇ ਸੂਚੀ ਵੈਬਸਾਈਟ ’ਤੇ ਅਤੇ ਵੱਖ-ਵੱਖ ਮੀਡੀਆ ਸਰੋਤਾਂ ਰਾਹੀਂ ਉਪਲਬਧ ਕਰਵਾਈ ਜਾਵੇਗੀ । ਇਸ ਦੇ ਨਾਲ ਹੀ, ਆਮ ਲੋਕਾਂ ਨੂੰ ਡਰਾਅ ਦੇਖਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ