Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

January 04, 2024 08:05 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। 
ਸ਼ਿਕਾਇਤਕਰਤਾ ਨੇ ਆਪਣੀ ਔਨਲਾਈਨ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ 07.11.2023 ਨੂੰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਦਫ਼ਤਰ ਤੋਂ ਨਿਊ ਜਨਤਾ ਨਗਰ, ਲੁਧਿਆਣਾ ਸਥਿਤ ਆਪਣੇ ਪਲਾਟ ਦੀ ਰਜਿਸਟਰੀ ਦਰਜ ਕਰਵਾਈ ਸੀ। ਉਪਰੋਕਤ ਡੀਡ ਰਾਈਟਰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਮੁਲਾਜ਼ਮਾਂ ਤੋਂ ਉਸਦਾ ਇਹ ਕੰਮ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ। ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਜਸਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਔਨਲਾਈਨ ਸ਼ਿਕਾਇਤ ਆਡੀਓ ਸਬੂਤਾਂ ਸਮੇਤ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਲਾਟ ਦੀ ਵਿਕਰੀ ਡੀਡ ਕਰਵਾਉਣ ਬਦਲੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਬ ਰਜਿਸਟਰਾਰ (ਕੇਂਦਰੀ) ਲੁਧਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ