Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ

January 05, 2024 01:12 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ 01-04-2024 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। 
ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ, ਸਰਪੰਚ, ਪਿੰਡ ਚਾਂਦੂ, ਜਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਸਾਬਤ ਹੋਇਆ ਹੈ। ਇੰਨਾਂ ਦੋਹਾਂ ਮੁਲਜਮਾਂ ਖ਼ਿਲਾਫ਼ ਮੁਕੱਦਮਾ ਨੰਬਰ 43, ਮਿਤੀ 13-12-2023 ਤਹਿਤ 
ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੋ ਹੋਰ ਪੜਤਾਲ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ