Monday, November 03, 2025

Chandigarh

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਕੂਲਾਂ ਦੀਆਂ ਵਰਦੀਆਂ ਬਣਾਉਣ ਲਈ ਪਿੰਡ ਮੱਕੜਾਂ ਵਿੱਚ ‘ਪਹਿਲ ਪ੍ਰੋਜੈਕਟ’ ਦਾ ਉਦਘਾਟਨ ਕੀਤਾ

January 05, 2024 02:48 PM
SehajTimes
ਮੁਹਾਲੀ  : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਐਸ.ਏ.ਐਸ. ਨਗਰ ਸੋਨਮ ਚੌਧਰੀ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ‘ਪਹਿਲ ਪ੍ਰੋਜੈਕਟ’ ਦਾ ਉਦਘਾਟਨ ਪਿੰਡ ਮੱਕੜਾਂ, ਬਲਾਕ ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਰਣਜੀਤ ਸਿੰਘ ਵੱਲੋਂ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਕਾਸ ਸਿੰਗਲਾ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਅਧੀਨ ਸਕੂਲੀ ਵਰਦੀਆਂ ਬਣਾਉਣ ਦਾ ਕੰਮ ਪਿੰਡਾਂ ਵਿੱਚ ਬਣੇ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਤੋਂ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਆਜੀਵਿਕਾ ਵਿੱਚ ਵਾਧਾ ਹੋ ਸਕੇ।
 
 
‘ਪਹਿਲ ਪ੍ਰਜੈਕਟ’ ਲਈ ਜ਼ਿਲ੍ਹਾ ਉਦਯੋਗ ਵਿਭਾਗ ਦੇ ਸਹਿਯੋਗ ਨਾਲ ਏ.ਐਲ.ਪੀ. ਕੰਪਨੀ ਨਿਸ਼ੀਕਾਵਾ ਦੇ ਸੀ.ਐਸ.ਆਰ. ਫੰਡ ਤਹਿਤ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ ਹਨ। ਸੀ.ਜੀ.ਸੀ. ਲਾਡਰਾ ਵੱਲੋਂ ਟ੍ਰੇਨਿੰਗ ਲਈ ਵਿਸ਼ੇਸ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਪਹਿਲ ਪ੍ਰੋਜੈਕਟ’ ਤਹਿਤ ਸਰਕਾਰੀ ਸਕੂਲਾਂ ਦੀਆਂ 10,000 ਵਰਦੀਆਂ ਮਾਰਚ-2024 ਤੱਕ ‘ਰਹਿਮਤ ਆਜੀਵਿਕਾ ਕਲੱਸਟਰ ਲੈਵਲ ਸੰਗਠਨ, ਪਿੱਡ ਮੱਕੜਾ’ (ਬਲਾਕ ਖਰੜ) ਦੁਆਰਾ ਬਣਾਈਆਂ ਜਾਣਗੀਆਂ।
 
 
ਪਿੰਡਾਂ ਦੀਆਂ ਔਰਤਾਂ ਵਿੱਚ ਇਸ ਪ੍ਰੋਜੈਕਟ ਪ੍ਰਤੀ ਬਹੁਤ ਉਤਸ਼ਾਹ ਦੇਖਿਆ ਗਿਆ। ਸਰਪੰਚ ਪਰਮਜੀਤ ਕੌਰ ਅਤੇ ਬਲਾਕ ਪ੍ਰੋਗਰਾਮ ਮੈਨੇਜਰ ਮਨਦੀਪ ਕੌਰ ਵੱਲੋਂ ਰੀਬਨ ਕੱਟਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਤੇ ਸੀ.ਜੀ.ਸੀ ਕਾਲਜ ਲਾਂਡਰਾ ਦੇ ਪ੍ਰੋਫੈਸਰ ਡਾ. ਅਮਰੇਸ਼ ਕੁਮਾਰ, ਪੰਚਾਇਤ ਸਕੱਤਰ ਯਾਦਵਿੰਦਰ ਸਿੰਘ, ਜ਼ਿਲ੍ਹਾ ਉਦਯੋਗ ਵਿਭਾਗ ਦੇ ਅਧਿਕਾਰੀ, ਪੀ.ਐਸ.ਆਰ.ਐਲ.ਐਮ. ਸਕੀਮ ਤਹਿਤ ਕੰਮ ਕਰ ਰਹੇ ‘ਐਕਟਿਵ ਵਿਮੈਨ ਕਾਡਰ’ ਅਤੇ ਸਮੂਹ ਪੀ.ਐਸ.ਆਰ.ਐਲ.ਐਮ. ਸਟਾਫ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ