Monday, May 06, 2024

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

January 05, 2024 03:30 PM
SehajTimes
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊ.) ਅਤੇ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ 226 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸੰਸਥਾ ਦੇ 147 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਏ ਹਨ। 54.89% ਦੀ ਚੋਣ ਦਰ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਦੇਸ਼ ਦੀ ਸਭ ਤੋਂ ਸਫ਼ਲ ਸੰਸਥਾ ਵਜੋਂ ਉਭਰੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਚੁਣੇ ਜਾਣ ਵਾਲੇ ਪੰਜ ਕੈਡਿਟਾਂ ਵਿੱਚ ਤੇਜਿੰਦਰਪਾਲ ਸਿੰਘ, ਅਸ਼ਮਿਤ, ਲਕਸ਼ਯ ਕੁਮਾਰ ਸ਼ਰਮਾ, ਵਿਸ਼ਵਾਸ ਮਿੱਤਲ ਅਤੇ ਮੋਕਸ਼ ਸੈਣੀ ਸ਼ਾਮਲ ਹਨ। ਦੋ ਕੈਡਿਟਾਂ–ਸਕਸ਼ਮ ਮਲਿਕ ਅਤੇ ਮਹਿਤਾਬ ਸਿੰਘ ਸਿੱਧੂ ਨੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ ਵਿੱਚ ਸੀਟਾਂ ਹਾਸਲ ਕੀਤੀਆਂ ਹਨ ਜਦੋਂ ਕਿ ਗੁਰਸ਼ੇਰ ਸਿੰਘ ਚੀਮਾ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ। 
 
ਵੱਖ-ਵੱਖ ਅਕੈਡਮੀਆਂ ਵਿੱਚ ਸ਼ਾਮਲ ਹੋਣ ਉੱਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਸਾਰੇ ਕੈਡਿਟਾਂ ਨੂੰ ਉਹਨਾਂ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਨਵੇਂ ਮੌਕੇ ਦੇ ਰਹੀ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ, ਵੀ.ਐਸ.ਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਆਪਣੇ ਫਰਜ਼ 'ਤੇ ਖਰਾ ਉਤਰਨ, ਪੰਜਾਬ ਦੇ ਯੋਗ ਸਪੂਤ ਅਤੇ ਰਾਸ਼ਟਰ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਇੰਸਟੀਚਿਊਟ ਦੇ ਨਵੇਂ ਕੋਰਸ (14ਵੇਂ ਕੋਰਸ) ਲਈ ਦਾਖ਼ਲਾ ਪ੍ਰੀਖਿਆ 14 ਜਨਵਰੀ, 2024 ਨੂੰ ਹੋਣੀ ਹੈ, ਜਿਸ ਲਈ 4100 ਤੋਂ ਵੱਧ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ