Friday, September 19, 2025

Malwa

ਨੈਸ਼ਨਲ ਸਕੂਲ ਖੇਡਾਂ ਵਾਲੀਬਾਲ 'ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ

January 05, 2024 05:10 PM
SehajTimes

ਬਰਨਾਲਾ : ਦੋ ਦਹਾਕਿਆਂ ਤੋਂ ਵੀ ਜਿਆਦਾ ਲੰਬੇ ਅਰਸੇ ਦਾ ਸੋਕਾ ਤੋੜਦਿਆਂ ਪੰਜਾਬ ਦੀਆਂ ਕੁੜੀਆਂ ਨੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ਅੰਡਰ 17 ਸਾਲ ਉਮਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਪੰਜਾਬ ਦੀ ਝੋਲੀ ਪਾਇਆ ਹੈ। ਤਾਮਿਲਨਾਡੂ ਤੋਂ ਵਾਪਸੀ 'ਤੇ ਜੇਤੂ ਟੀਮ ਦਾ ਪਿੰਡ ਬਡਬਰ ਵਿਖੇ ਹਾਰ ਪਹਿਨਾ ਕੇ ਅਤੇ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਤਾਮਿਲਨਾਡੂ ਦੇ ਤ੍ਰਿਚਾਪਲੀ ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਪੰਜਾਬ ਦੀ ਟੀਮ ਨੇ ਹਰਿਆਣਾ ਦੀ ਟੀਮ ਨੂੰ 3–1 ਦੇ ਫਰਕ ਨਾਲ ਹਰਾ ਕੇ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ। ਉਹਨਾਂ ਨੇ ਦੱਸਿਆ ਕਿ ਪੂਲ ਮੈਚਾਂ ਵਿੱਚ ਪੰਜਾਬ ਦੀਆਂ ਕੁੜੀਆਂ ਨੇ ਸਾਰੇ ਮੈਚਾਂ ਨੂੰ ਇੱਕਤਰਫਾ ਕਰਦਿਆਂ ਉੜੀਸਾ ਦੀ ਟੀਮ ਨੂੰ 2–0, ਹਿਮਾਚਲ ਪ੍ਰਦੇਸ਼ ਦੀ ਟੀਮ ਨੂੰ 2–0 ਅਤੇ ਸੀ.ਆਈ.ਸੀ.ਐਸ. ਦੀ ਟੀਮ ਨੂੰ ਵੀ 2–0 ਨਾਲ ਹਰਾ ਕੇ ਆਪਣੇ ਪੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਪ੍ਰੀ–ਕੁਆਰਟਰ ਫਾਈਨਲ ਮੁਕਾਬਲੇ ਵਿੱਚ ਉੱਤਰ ਪ੍ਰਦੇਸ਼ ਦੀ ਟੀਮ ਨੂੰ 3–1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਕੁਆਰਟਰ ਫਾਈਨਲ ਮੈਚ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਦੀਆਂ ਕੁੜੀਆਂ ਨੇ ਰਾਜਸਥਾਨ ਨੂੰ 3–1 ਨਾਲ ਹਰਾਇਆ ਸੀ। 

ਪੰਜਾਬ ਦੀ ਜਸ਼ਨਪ੍ਰੀਤ ਕੌਰ (ਸਾਈ ਵਿੰਗ ਬਾਦਲ) ਨੂੰ ਟੂਰਨਾਮੈਂਟ ਦੀ ਸਭ ਤੋਂ ਵਧੀਆ ਖਿਡਾਰਨ ਚੁਣਿਆ ਗਿਆ ਹੈ। ਜਿਕਰਯੋਗ ਹੈ ਕਿ ਪੰਜਾਬ ਦੀ ਇਸ ਟੀਮ ਵਿੱਚ ਪਿੰਡ ਬਡਬਰ (ਬਰਨਾਲਾ) ਦੀਆਂ 3, ਲੁਧਿਆਣਾ ਦੀ 1, ਸਾਈ ਵਿੰਗ ਬਾਦਲ ਦੀਆਂ 5 ਅਤੇ ਫਰੀਦਕੋਟ ਦੀਆਂ 3 ਖਿਡਾਰਨਾਂ ਸ਼ਾਮਲ ਸਨ। ਡਿਪਟੀ ਡਾਇਰੈਕਟਰ ਖੇਡਾਂ (ਫਿਜੀਕਲ ਐਜੂਕੇਸ਼ਨ ) ਪੰਜਾਬ ਸੁਨੀਲ ਕੁਮਾਰ, ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਨੇ ਜੇਤੂ ਖਿਡਾਰਨਾਂ, ਟੀਮ ਕੋਚ ਗੁਰਦੀਪ ਸਿੰਘ ਬੁਰਜਹਰੀ, ਟੀਮ ਮੈਨੇਜਰ ਪਰਮਜੀਤ ਕੌਰ ਅਤੇ ਜਨਰਲ ਮੈਨੇਜਰ ਗੁਰਚਰਨ ਸਿੰਘ ਬੇਦੀ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਕੀਤੀ ਕਿ ਪੰਜਾਬ ਦੀਆਂ ਇਹ ਖਿਡਾਰਨਾਂ ਭਵਿੱਖ ਵਿੱਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ। ਇਸ ਮੌਕੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ, ਸਕੂਲ ਮੁਖੀ ਜਸਵੀਰ ਸਿੰਘ, ਅਵਤਾਰ ਸਿੰਘ, ਅਨੀਤਾ ਪਾਠਕ, ਤਰਨਜੋਤ, ਅਰਵਿੰਦਰ ਸਿੰਘ ਨੀਲੂ, ਗੁਰਮੁਖ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ ਬੁਰਜਹਰੀ, ਪਰਮਜੀਤ ਕੌਰ, ਗੁਰਚਰਨ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ। ਪਿੰਡ ਬਡਬਰ ਵਿਖੇ ਨੈਸ਼ਨਲ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜੇਤੂ ਕੁੜੀਆਂ ਦੀ ਵਾਲੀਬਾਲ ਟੀਮ ਦਾ  ਸਵਾਗਤ ਕਰਦੇ ਹੋਏ ਪਤਵੰਤੇ। ਤਾਮਿਲਨਾਡੂ ਵਿਖੇ ਮੁੱਖ ਮਹਿਮਾਨ ਤੋਂ ਜੇਤੂ ਟਰਾਫੀ ਹਾਸਲ ਕਰਦੇ ਹੋਏ ਟੀਮ ਕੋਚ ਅਤੇ ਖਿਡਾਰਨਾਂ।

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ