Wednesday, December 17, 2025

Malwa

ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਚੱਠਾ ਸਨਮਾਨਤ

January 05, 2024 05:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ -2 ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਨੂੰ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਅਗਰਸੈਨ ਚੌਂਕ ਸੁਨਾਮ ਵਿਖੇ ਆਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ , ਅਰਵਿੰਦ ਖੰਨਾ ਦੇ ਨਿੱਜੀ ਸਹਾਇਕ ਬਲਜਿੰਦਰ ਸਿੰਘ ਮੱਲ੍ਹੀ, ਧਰਮਿੰਦਰ ਸਿੰਘ ਦੁੱਲਟ, ਸੰਜੇ ਗੋਇਲ, ਸਾਬਕਾ ਕੌਂਸਲਰ ਮੋਨਿਕਾ ਗੋਇਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਭਾਜਪਾ ਆਗੂਆਂ ਦਾਮਨ ਥਿੰਦ ਬਾਜਵਾ, ਦਰਸ਼ਨ ਸਿੰਘ ਨੈਣੇਵਾਲ ਅਤੇ ਧਰਮਿੰਦਰ ਸਿੰਘ ਦੁੱਲਟ ਨੇ ਕਿਹਾ ਕਿ ਭਾਜਪਾ ਦੀ ਹਾਈਕਮਾਨ ਨੇ ਨੌਜਵਾਨ ਆਗੂ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਨੂੰ ਜ਼ਿਲ੍ਹਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪਕੇ ਨੌਜਵਾਨਾਂ, ਬੁੱਧੀਜੀਵੀਆਂ ਸਮੇਤ ਹੋਰਨਾਂ ਵਰਗਾਂ ਦੇ ਮਾਣ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਹੁਣੇ ਤੋਂ ਜੁੱਟ ਜਾਣ ਤਾਂ ਜੋ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮਾਤ ਦਿੱਤੀ ਜਾ ਸਕੇ। ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਨੇ ਪਾਰਟੀ ਹਾਈਕਮਾਂਡ ਅਤੇ  ਅਰਵਿੰਦ ਖੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਟੀਮ ਨੂੰ ਨਾਲ ਲੈ ਕੇ ਭਾਜਪਾ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ 400 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਸ਼੍ਰੀ ਨਰੇਂਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਮੌਕੇ ਚੰਦ ਸਿੰਘ ਚੱਠਾ, ਕਲਭੂਸ਼ਨ ਗੋਇਲ, ਰਣਧੀਰ ਸਿੰਘ ਕਲੇਰ, ਪ੍ਰੇਮ ਚੰਦ ਖਨੌਰੀ, ਹੁਕਮ ਚੰਦ ਗੋਰਸੀ, ਭਾਜਪਾ ਮੰਡਲ ਪ੍ਰਧਾਨ ਰਾਜੀਵ ਮੱਖਣ, ਲਾਜਪਤ ਗਰਗ, ਯੋਗੇਸ਼ ਗਰਗ,  ਡਿੰਪਲ,  ਸੀਮਾ ਰਾਣੀ, ਰੁਲਦੂ ਰਾਮ ਗੁਪਤਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment