Monday, May 20, 2024

Malwa

ਸੁਨਾਮ ਚ, ਤਿਉਹਾਰਾਂ ਦੇ ਮੱਦੇਨਜ਼ਰ ਸਫ਼ਾਈ ਮੁਹਿੰਮ ਸ਼ੁਰੂ

January 05, 2024 05:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਲੋਹੜੀ ਅਤੇ ਮਕਰ ਸੰਕ੍ਰਾਂਤੀ ਦੇ ਮੱਦੇਨਜ਼ਰ ਨਗਰ ਕੌਂਸਲ ਸੁਨਾਮ ਵੱਲੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਈ.ਓ ਬਾਲਕ੍ਰਿਸ਼ਨ, ਮੀਤ ਪ੍ਰਧਾਨ ਆਸ਼ਾ ਬਜਾਜ ਅਤੇ ਗੁਰਤੇਗ ਸਿੰਘ ਨਿੱਕਾ ਅਤੇ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਦੀ ਅਗਵਾਈ ਹੇਠ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਸਫ਼ਾਈ ਵਾਲੀ ਥਾਂ ’ਤੇ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਦੀ ਦੀ ਕਹਿਰ ਦੇ ਬਾਵਜੂਦ ਵੀ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿੱਚ ਤਨਦੇਹੀ ਨਾਲ ਕੰਮ ਕਰ ਰਹੇ ਹਨ। ਅਜਿਹੇ ਵਿੱਚ ਨਾਗਰਿਕਾਂ ਨੂੰ ਵੀ ਸਫਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗਲੀਆਂ ਜਾਂ ਨਾਲੀਆਂ ਵਿੱਚ ਕੂੜਾ ਨਾ ਸੁੱਟਣ। ਕੌਂਸਲ ਦੇ ਵਾਹਨਾਂ ਅਤੇ ਰੇਹੜੀਆਂ ਵਾਲਿਆਂ ਵਿੱਚ ਹੀ ਕੂੜਾ ਡੰਪ ਕਰੋ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ। ਇਸ ਮੌਕੇ ਮੰਗਾ ਰਾਮ ਮੇਟ, ਗੋਬਿੰਦ ਮੇਟ, ਬਲਜੀਤ ਮੇਟ, ਸ਼ੰਕਰ ਕੁਮਾਰ, ਵਿਕਾਸ ਕਾਲੀ, ਅਭਿਸ਼ੇਕ, ਸੂਰਜ, ਜੋਤੀ ਰਾਣੀ, ਕਾਂਤਾ ਰਾਣੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ