Saturday, December 13, 2025

Malwa

ਮੰਤਰੀ ਅਮਨ ਅਰੋੜਾ ਨੇ ਮ੍ਰਿਤਕਾਂ ਦੇ ਪਰਿਵਾਰਾਂ  ਵਿੱਤੀ ਸਹਾਇਤਾ ਦੇ ਚੈਕ ਸੌਂਪੇ

January 05, 2024 05:54 PM
SehajTimes
ਸੁਨਾਮ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਸੁਨਾਮ- ਪਟਿਆਲਾ ਸੜਕ ਤੇ ਪਿੰਡ ਮਰਦਖੇੜਾ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ  ਮੁੱਖ ਮੰਤਰੀ ਰਾਹਤ ਫੰਡ ਤਹਿਤ 10 ਲੱਖ ਰੁਪਏ ਵਿੱਤੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀੜਤ ਪਰਿਵਾਰਾਂ ਦੇ ਘਰਾਂ ਵਿਖੇ ਜਾ ਕੇ ਪੀੜਤਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਸ ਭਿਆਨਕ ਸੜਕ ਹਾਦਸੇ ਵਿੱਚ ਵਿਛੜਨ ਵਾਲਿਆਂ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਵਿੱਤੀ ਸਹਾਇਤਾ ਵਜੋਂ ਪੰਜ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਚੈਕ ਸੌਂਪੇ ਗਏ ਹਨ ਜਦਕਿ ਬਾਕੀ ਇੱਕ ਮ੍ਰਿਤਕ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਜਲਦੀ ਹੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਮ੍ਰਿਤਕ ਲਲਿਤ ਕੁਮਾਰ ਦੀ ਪਤਨੀ ਨੀਸ਼ਾ ਰਾਣੀ, ਮ੍ਰਿਤਕ ਵਿਜੈ ਕੁਮਾਰ ਦੀ ਪਤਨੀ ਨਿਰਮਲਾ ਦੇਵੀ, ਮ੍ਰਿਤਕ ਦੀਪਕ ਜਿੰਦਲ ਦੇ ਪਿਤਾ ਸੱਤਪਾਲ ਜਿੰਦਲ ਨੂੰ 2-2 ਲੱਖ ਰੁਪਏ ਜਦਕਿ ਮ੍ਰਿਤਕ ਨੀਰਜ ਸਿੰਗਲਾ ਅਤੇ ਮ੍ਰਿਤਕ ਮਾਧਵ ਸਿੰਗਲਾ ਦੇ ਪਰਿਵਾਰਕ ਮੈਂਬਰ ਓਪਮਾ ਗੋਇਲ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ ਅਤੇ ਹਮਦਰਦੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਰਾਤ ਸਮੇਂ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ 4 ਸਾਲਾਂ ਦੇ ਇੱਕ ਬੱਚੇ ਸਮੇਤ 6 ਸੁਨਾਮ ਵਾਸੀਆਂ ਦੀ ਮੌਤ ਹੋ ਗਈ ਸੀ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਮਨਪ੍ਰੀਤ ਬਾਂਸਲ, ਹਰਮੀਤ ਸਿੰਘ ਵਿਰਕ ਵੀ ਹਾਜ਼ਰ ਸਨ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ