Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

January 05, 2024 06:42 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ  ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਰਾਸ਼ੀ ਜਾਰੀ ਕੀਤੀ ਗਈ ਹੈ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ