Wednesday, December 17, 2025

Malwa

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬਤਹਿਸੀਲਾਂ ਵਿਖੇ ਲਗੇਗਾ ਵਿਸ਼ੇਸ਼ ਕੈਂਪ

January 05, 2024 06:54 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ /ਸਬ-ਤਹਿ ਸੀਲਾਂ ਦੇ ਅਧਿਕਾਰੀ /ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ
ਮਿਤੀ 6 ਜਨਵਰੀ , 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਅਧਿਕਾਰੀ /ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ .ਆਰ .ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

Have something to say? Post your comment