Thursday, May 02, 2024

Malwa

ਸਰਕਾਰੀ ਹਾਈ ਸਕੂਲ ਬਦਰਾ 'ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ

January 05, 2024 09:40 PM
SehajTimes

ਬਰਨਾਲਾ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਗਣਿਤ ਅਧਿਆਪਕ ਅਵਤਾਰ ਸਿੰਘ ਅਤੇ ਸਾਇੰਸ ਅਧਿਆਪਕਾ ਨੀਰੂ ਬਾਂਸਲ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਗਾਏ ਗਏ ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਵਿਗਿਆਨ ਅਤੇ ਗਣਿਤ ਦੀਆਂ ਵੱਖ-ਵੱਖ ਕਿਰਿਆਵਾਂ ਨਾਲ ਸਬੰਧਤ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਸੀ। ਇਹਨਾਂ ਮਾਡਲਾਂ ਵਿੱਚ ਔਖੀਆਂ ਕਿਰਿਆਵਾਂ ਨੂੰ ਸੌਖੇ ਢੰਗ ਰਾਹੀਂ ਸਮਝਾਇਆ ਗਿਆ ਸੀ। ਸਕੂਲ ਮੁਖੀ ਗੁਰਜੀਤ ਕੌਰ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ ਅਤੇ ਆਪਣੀ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦਾ ਵਧੀਆ ਮੌਕਾ ਮਿਲਦਾ ਹੈ। ਇਸ ਮੌਕੇ ਅਧਿਆਪਕ ਪਰਗਟ ਸਿੰਘ, ਅਵਤਾਰ ਸਿੰਘ, ਨੀਰੂ ਬਾਂਸਲ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਪਟਿਆਲਾ ਨੇੜੇ ਵਿਆਹ ਕਰਵਾਉਣ ਲਈ 20 ਹਜ਼ਾਰ ਚ ਖਰੀਦੀ ਲੜਕੀ

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ