Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

January 05, 2024 09:43 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ 'ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।
 
ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
 
ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ