Monday, June 16, 2025

Chandigarh

ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ : ਲਾਲ ਚੰਦ ਕਟਾਰੂਚੱਕ

January 06, 2024 03:05 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ ਪੱਖ ਤੋਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ, ਜਿਸ ਵਿੱਚ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ, ਐਫ.ਸੀ.ਆਈ. ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ ਅਤੇ ਆਲ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਸ਼ਾਮਲ ਹਨ, ਨਾਲ ਮੁਲਾਕਾਤ ਕੀਤੀ।
 
ਕਮੇਟੀ ਨੇ ਮੰਤਰੀ ਅੱਗੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੱਲੇਦਾਰਾਂ ਨੂੰ ਗੁਦਾਮਾਂ ਵਿੱਚ ਮੁੱਢਲੀ ਸੈਨੀਟੇਸ਼ਨ ਅਤੇ ਸਫ਼ਾਈ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ