Friday, December 19, 2025

Chandigarh

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਬਸੀ ਪਠਾਣਾਂ ਤੋਂ ਬੱਸ ਰਵਾਨਾ

January 06, 2024 06:17 PM
SehajTimes

ਬਸੀ ਪਠਾਣਾਂ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ  ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ਼੍ਰੀ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸ਼੍ਰੀ ਹੈਪੀ ਨੇ ਇਸ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ।
           
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ  ਹਲਕੇ ਤੋਂ ਸੰਗਤ ਨੂੰ ਸਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਬੱਸ 'ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਚੈਕਅੱਪ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ। ਇਸ ਮੌਕੇ ਐਸ.ਡੀ.ਐਮ ਸ੍ਰੀ ਸੰਜੀਵ ਕੁਮਾਰ, ਤਹਿਸੀਦਾਰ ਅਵਤਾਰ ਸਿੰਘ, ਬਲਾਕ ਪ੍ਰਧਾਨ ਰਾਜ ਪੂਰੀ ਕੌਂਸਲਰ, ਰਾਜੀਵ ਵਾਲਮੀਕੀ, ਜਸਵੀਰ ਸਿੰਘ ਢਿੱਲੋਂ, ਅਸ਼ੋਕ ਤੁਲਾਨੀ, ਜਸਵਿੰਦਰ ਸਿੰਘ ਪਿੰਕਾ, ਪਰਵਿੰਦਰ ਸਿੰਘ ਐਮ.ਸੀ.,ਰਿੰਕੂ ਬਾਜਵਾ,ਸੁੱਖੀ ਬੈਦਵਾਨ, ਇੰਦਰਜੀਤ ਸਿੰਘ ਜਿਲ੍ਹਾ ਇੰਚਾਰਜ ਸੋਸ਼ਲ ਮੀਡੀਆ, ਮਨਪ੍ਰੀਤ ਸੋਮਲ,ਅਮਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ,ਕੌਂਸਲਰ ਪਰਵਿੰਦਰ ਸਲ੍ਹ,  ਰਸ਼ਵਿੰਦਰ ਸਿੰਘ, ਹਰਪ੍ਰੀਤ ਧੀਮਨ ਸਮੇਤ ਵੱਡੀ ਗਿਣਤੀ ਵਿੱਚ ਯਾਤਰੀ ਹਾਜ਼ਰ ਸਨ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ