Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ ਪੱਤਰ

January 06, 2024 06:27 PM
SehajTimes

ਪਟਿਆਲਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ 7 ਕਲਰਕਾਂ ਨੂੰ ਵਿਭਾਗ ਦੀ ਨਿਰਦੇਸ਼ਕਾਂ ਹਰਪ੍ਰੀਤ ਕੌਰ ਨੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਹਰਪ੍ਰੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਮੁਲਾਜ਼ਮ ਦੀ ਆਮਦ ਨਾਲ ਵਿਭਾਗ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਲਰਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੁਰ ਹੋਣ ਨਾਲ ਵਿਭਾਗ ਦੇ ਕੰਮਕਾਜ ‘ਚ ਹੋਰ ਤੇਜੀ ਆਵੇਗੀ।
  ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਭਾਗ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਨਵਨਿਯੁਕਤ ਕਲਰਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਨਵਨਿਯੁਕਤ ਕਲਰਕ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਨੌਜਵਾਨਾਂ ਨੂੰ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਜਿਸ ਨਾਲ ਨੌਜਵਾਨ ਪੀੜ੍ਹੀ ‘ਚ ਆਪਣੇ ਦੇਸ਼ ‘ਚ ਰਹਿ ਕੇ ਹੀ ਮਿਹਨਤ ਕਰਨ ਲਈ ਉਤਸ਼ਾਹ ਮਿਲ ਰਿਹਾ ਹੈ। ਕਵਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਵਿੱਦਿਅਕ ਮਿਹਨਤ ਦਾ ਪੰਜਾਬ ਸਰਕਾਰ ਨੇ ਜੋ ਮੁੱਲ ਪਾਇਆ ਹੈ ਉਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ‘ਚ ਮਨਪ੍ਰੀਤ ਕੌਰ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਕੋਸ਼ਿਕ ਰਾਣੀ, ਲਵਪ੍ਰੀਤ ਕੌਰ, ਚੇਤਨ ਕੁਮਾਰ ਤੇ ਕਵਲਜੀਤ ਸਿੰਘ ਕਲੇਰ ਸ਼ਾਮਲ ਸਨ। ਇਸ ਮੌਕੇ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਭੁਪਿੰਦਰਪਾਲ ਸਿੰਘ, ਗੁਰਮੀਤ ਸਿੰਘ ਤੇ ਕਵਿਤਾ ਵੀ ਹਾਜ਼ਰ ਸਨ।

Have something to say? Post your comment