Monday, November 03, 2025

Chandigarh

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

January 06, 2024 07:30 PM
SehajTimes
ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ। ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਸ੍ਰੀ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ।
 
ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ। ਇਸ ਮਹਿਲਾ ਕੈਡਿਟ ਦੀ ਚੋਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਮਹਿਲਾ ਕੈਡਿਟ ਅਰਸ਼ਦੀਪ ਕੌਰ  ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ