Sunday, May 05, 2024

Malwa

ਅਮਨ ਅਰੋੜਾ ਵੱਲੋਂ ਰਾਮ ਲੀਲਾ ਕਲੱਬਾਂ ਨੂੰ  ਵਿੱਤੀ ਸਹਾਇਤਾ ਪ੍ਰਦਾਨ

January 07, 2024 04:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ  ਸੁਨਾਮ ਰਾਮ ਲੀਲਾ ਕਲੱਬਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਕਲੱਬਾਂ ਦੇ ਅਗਾਂਹਵਧੂ ਅਹੁਦੇਦਾਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਧਾਰਮਿਕ ਉਤਸਵਾਂ ਦੇ ਆਯੋਜਨ ਨਾਲ ਲੋਕਾਂ ਨੂੰ ਧਰਮ ਅਤੇ ਸੱਚ ਦੇ ਮਾਰਗ ਉਤੇ ਤੁਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਲਈ ਸਮੂਹ ਰਾਮ ਲੀਲਾ ਕਲੱਬ ਵਧਾਈ ਦੇ ਪਾਤਰ ਹਨ। ਅਮਨ ਅਰੋੜਾ ਨੇ ਸੁਨਾਮ ਦੇ 4 ਅਤੇ ਚੀਮਾ ਦੇ 1 ਕਲੱਬ ਦੇ ਅਹੁਦੇਦਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਪ੍ਰਦਾਨ ਕੀਤੇ ਹਨ ਅਤੇ ਭਵਿੱਖ ਵਿੱਚ ਹੋਰ ਵੀ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੁਸ਼ਹਿਰੇ ਦੇ ਤਿਓਹਾਰ ਮੌਕੇ ਉਨ੍ਹਾਂ ਨੂੰ ਵੱਖ ਵੱਖ ਥਾਈਂ ਕਲੱਬਾਂ ਦੇ ਨੁਮਾਇੰਦਿਆਂ ਨਾਲ ਮਿਲਣ ਦਾ ਮੌਕਾ ਮਿਲਿਆ ਸੀ ਅਤੇ ਇਨ੍ਹਾਂ ਕਲੱਬਾਂ ਵੱਲੋਂ ਧਾਰਮਿਕ ਉਪਰਾਲਿਆਂ ਸਦਕਾ ਸਮਾਜਿਕ ਸੁਧਾਰ ਲਈ ਪਾਏ ਜਾ ਰਹੇ ਯੋਗਦਾਨ ਲਈ ਇਨ੍ਹਾਂ ਨੂੰ 51000-51000 ਦੀ ਵਿੱਤੀ ਮਦਦ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਸ੍ਰੀ ਸਨਾਤਨ ਧਰਮ ਰਾਮਲੀਲਾ (ਬੱਲੀ ਵਾਲੀ), ਸ੍ਰੀ ਵਿਸ਼ਨੂੰ ਰਾਮਲੀਲਾ ਕਲੱਬ, ਸ੍ਰੀ ਸ਼ਿਵ ਸ਼ੰਕਰ ਰਾਮਲੀਲਾ ਕਲੱਬ, ਸ੍ਰੀ ਸ਼ਿਵ ਰਾਮਲੀਲਾ ਕਲੱਬ (ਗੀਤਾ ਭਵਨ) ਨੂੰ ਅਖ਼ਤਿਆਰੀ ਕੋਟੇ ਵਿੱਚੋਂ ਫੰਡ ਦਿੱਤੇ। ਇਸ ਮੌਕੇ ਨਰੇਸ਼ ਸ਼ਰਮਾ, ਮਨਜੀਤ ਸਿੰਘ ਕਾਕਾ ਪ੍ਰਧਾਨ, ਸ਼ਸ਼ੀ ਠੇਕੇਦਾਰ, ਪ੍ਰਮੋਦ ਗੋਇਲ, ਸੁਰਿੰਦਰ ਪਾਲ, ਪਵਨ ਕੁਮਾਰ, ਸਾਹਿਬ ਸਿੰਘ ਬਲਾਕ ਪ੍ਰਧਾਨ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਮਨਪ੍ਰੀਤ ਬਾਂਸਲ ਅਤੇ ਹਰਮੀਤ ਸਿੰਘ ਵਿਰਕ ਵੀ ਹਾਜ਼ਰ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ