Sunday, May 19, 2024

Chandigarh

ਪੰਜਾਬ 'ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ 'ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ : ਮੁੱਖ ਮੰਤਰੀ

January 07, 2024 04:48 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ