Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬੋਰਡ ਪ੍ਰੀਖਿਆਵਾਂ : ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ

January 07, 2024 04:58 PM
SehajTimes
ਮੋਹਾਲੀ : ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਲੋੜੀਂਦੀਆਂ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਤਿਆਰੀ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਡਿਪਟੀ ਡੀ ਈ ਓ ਅੰਗਰੇਜ ਸਿੰਘ ਨੇ ਦੱਸਿਆ ਕਿ 8 ਜਨਵਰੀ ਤੋਂ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਪ੍ਰੀਖਿਆ ਜ਼ਿਲ੍ਹਾ ਪੱਧਰ ਤੇ ਲਈ ਜਾ ਰਹੀ ਹੈ, ਜਿਸ ਲਈ ਵਿਦਿਆਰਥੀਆਂ ਦੇ ਸਕੂਲਾਂ ਦੇ ਨੇੜੇ ਸੈਂਟਰ ਬਣਾਏ ਗਏ ਹਨ। ਇਹ ਪ੍ਰੀਖਿਆ ਦੁਪਿਹਰ 12:30 ਤੋਂ 2:30 ਵਜੇ ਤੱਕ ਨਿਰਧਾਰਿਤ ਡੇਟ ਸ਼ੀਟ ਅਨੁਸਾਰ ਕਰਵਾਈ ਜਾਣੀ ਹੈ। ਇਸ ਪ੍ਰੀਖਿਆ ਦੇ ਪੇਪਰਾਂ ਦੇ ਮੁਲਾਂਕਣ ਲਈ ਸਕੂਲ ਆਫ਼ ਐਮੀਨੈਂਸ, 3ਬੀ 1, ਮੋਹਾਲੀ ਨੂੰ ਮੁਲਾਂਕਣ ਸੈਂਟਰ ਬਣਾਇਆ ਗਿਆ ਹੈ। ਇਸ ਪ੍ਰੀਖਿਆ ਵਿੱਚੋਂ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ